ਪਹਿਲੇ ਦਿਨ ਤੋਂ ਲਗਾਤਾਰ ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ 24 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਕਈ ਵਾਰ ਬਾਬੂ ਮਾਨ ਨੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ ਪਹੁੰਚ ਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ।
ਹੁਣ ਫਿਰ ਇੱਕ ਵਾਰ ਬਾਬੂ ਮਾਨ ਨੇ ਸਿੰਘੂਬਾਰਡਰ ‘ਤੇ ਪਹੁੰਚਣ ਦਾ ਸੱਦਾ ਦਿੱਤਾ ਹੈ। ਦਰਅਸਲ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੇਜ਼ ‘ਤੇ ਇੱਕ ਪੋਸਟ ਪਾਈ ਗਈ ਹੈ, ਜਿਸ ਦੀ ਕੈਪਸ਼ਨ ‘ਚ ਲਿਖਿਆ ਗਿਆ ਹੈ ਕਿ, “ਮੈਂ ਨਿੱਜ ਲਈ ਲੜਦਾ ਨਹੀਂ, ਹਰ ਪਲ ਕਿਰਤੀ ਦੇ ਲਈ ਗਾਵਾਂ, ਲਿਖ ਸ਼ਬਦ ਬਰੂਦ ਜਿਹੇ ਤੇ ਕਲਮ ਨੂੰ ਬੰਦੂਕ ਬਣਾਵਾਂ.. ਦਿੱਲੀ ਮੋਰਚੇ ਦਾ ਸਾਲ ਪੂਰਾ ਹੋਣ ਤੇ, ਪਹੁੰਚੀਏ ਬਾਰਡਰਾਂ ‘ਤੇ …”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ। ਇਸ ਸੰਬੋਧਨ ਵਿੱਚ ਉਨ੍ਹਾਂ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ।