ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੇ ਫੈਸਲੇ ਤੋਂ ਬਾਅਦ ਵੀ ਕੁੱਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਆਪਣੇ ਘਰ ਵਾਪਿਸ ਪਰਤਣ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਸਿਰਫ਼ ਖੇਤੀ ਕਾਨੂੰਨਾਂ ਦੀ ਵਾਪਸੀ ਹੀ ਨਹੀਂ ਸੀ, ਸਗੋਂ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਨਾਲ ਹੋਰ ਵੀ ਕਈ ਮੁੱਦੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ ਹੈ।
किसानों को फसलों का नुकसान हुआ है और MSP की ज़िम्मेदारी कौन लेगा? MSP पर पक्का गारंटी कार्ड लेकर जाएंगे: राकेश टिकैत #farmersprotest pic.twitter.com/Sxrhiaft6I
— Rakesh Tikait (@RakeshTikaitBKU) November 24, 2021
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ 29 ਨਵੰਬਰ ਨੂੰ ਆਪਣੇ ਪ੍ਰਦਰਸ਼ਨਕਾਰੀ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਮਾਰਚ ਕਰਨਗੇ। ਟਿਕੈਤ ਨੇ ਦੱਸਿਆ ਕਿ ਇਸ ਟਰੈਕਟਰ ਮਾਰਚ ਨੂੰ ਕਰਨ ਦਾ ਇੱਕ ਹੀ ਟੀਚਾ ਹੈ ਅਤੇ ਉਹ ਹੈ ਸਰਕਾਰ ‘ਤੇ ਦਬਾਅ ਬਣਾਉਣਾ। ਦਰਅਸਲ ਕਿਸਾਨ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਸੰਵਿਧਾਨਕ ਗਾਰੰਟੀ ਦੇਣ ਲਈ ਕਾਨੂੰਨ ਲਿਆਵੇ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ 29 ਨਵੰਬਰ ਨੂੰ 60 ਟਰੈਕਟਰਾਂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ਵੱਲ ਮਾਰਚ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੈਕਟਰ ਉਨ੍ਹਾਂ ਹੀ ਰੂਟਾਂ ਤੋਂ ਲੰਘਣਗੇ ਜੋ ਸਰਕਾਰ ਨੇ ਖੋਲ੍ਹੇ ਹਨ।
ਟਿਕੈਤ ਨੇ ਖੇਤੀ ਕਾਨੂੰਨ ਵਾਪਿਸ ਲੈਣ ਦੇ ਫੈਸਲੇ ‘ਤੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਐਲਾਨ ਕੀਤਾ ਹੈ ਤਾਂ ਉਹ ਪ੍ਰਸਤਾਵ ਲਿਆ ਸਕਦੇ ਹਨ ਪਰ ਐਮਐਸਪੀ ਅਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ ਹੈ। ਸਰਕਾਰ ਨੂੰ ਇਸ ਬਾਰੇ ਵੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ 26 ਜਨਵਰੀ ਤੋਂ ਪਹਿਲਾਂ ਸਾਡੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਅਸੀਂ ਚੱਲੇ ਜਾਵਾਂਗੇ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚੋਣਾਂ ਬਾਰੇ ਦੱਸਾਂਗੇ।