[gtranslate]

ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਨਾ ਰਣੌਤ ਨੂੰ ਕੀਤਾ ਤਲਬ, ਸਿੱਖਾਂ ਖਿਲਾਫ਼ ਕੀਤੀ ਸੀ ਟਿੱਪਣੀ

delhi assembly panel summons kangana ranaut

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ‘ਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਪਹਿਲਾ ਮਹਾਰਾਸ਼ਟਰ ਪੁਲਿਸ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਲਈ ਐੱਫ. ਆਈ. ਆਰ. ਦਰਜ ਕੀਤੀ ਹੈ ਤੇ ਹੁਣ ‘ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਕੰਗਨਾ ਰਣੌਤ ਨੂੰ ਸਿੱਖਾਂ ‘ਤੇ ਕਥਿਤ ਟਿੱਪਣੀਆਂ ਕਰਨ ਨੂੰ ਲੈ ਕੇ 6 ਦਸੰਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸਿੱਖ ਸਮਾਜ ‘ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।

‘ਆਪ’ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਿੱਚ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿੱਖਾਂ ਖਿਲਾਫ਼ ਨਫਰਤ ਭਰੇ ਬਿਆਨ ਦੇਣ ਦੇ ਮਾਮਲੇ ‘ਚ ਕੰਗਨਾ ਰਣੌਤ ਨੂੰ ਸੰਮਨ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਪੀਸ ਐਂਡ ਹਾਰਮਨੀ ਕਮੇਟੀ ਦੇ ਚੇਅਰਮੈਨ ਹਨ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਸਟਾਗ੍ਰਾਮ ‘ਤੇ ਸਿੱਖ ਭਾਈਚਾਰੇ ਖਿਲਾਫ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ \ਕੰਗਨਾ ਰਣੌਤ ਦੇ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

Leave a Reply

Your email address will not be published. Required fields are marked *