ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। CM ਚੰਨੀ ਅਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦੀ ਮੌਜੂਦਗੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦਿਲਚਸਪ ਗੱਲ ਇਹ ਹੈ ਕਿ ਕੀ ਹੁਣ ਸਿੱਧੂ ਵਿਧਾਇਕ ਲਈ ਚੋਣ ਲੜਨਗੇ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਹੋਣਗੇ ਜਾ ਨਹੀਂ ?
ਇਸ ਤੋਂ ਪਹਿਲਾਂ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੂਸੇਵਾਲਾ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ, “ਅਸੀਂ ਸਿੱਧੂ ਮੂਸੇਵਾਲਾ ਨੂੰ ਪਾਰਟੀ ਵਿੱਚ ਲੈ ਰਹੇ ਹਾਂ। ਉਹ ਸਾਡੇ ਲਈ ਚੋਣ ਲੜੇਗਾ।”