[gtranslate]

ਗੱਠਜੋੜ ਦੇ ਐਲਾਨ ਤੋਂ ਬਾਅਦ ਕੈਪਟਨ ਨੇ BJP ਦੇ ਇਸ ਵੱਡੇ ਨੇਤਾ ਨਾਲ ਕੀਤੀ ਮੁਲਾਕਾਤ

capt meeting bjp gajendra singh shekhawat

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਲੋਕ ਕਾਂਗਰਸ ਪਾਰਟੀ ਦੇ ਸੰਸਥਾਪਕ ਕੈਪਟਨ ਅਮਰਿੰਦਰ ਨੇ ਇਸ ਦੌਰਾਨ ਸ਼ੇਖਾਵਤ ਨਾਲ ਲੰਚ ਵੀ ਕੀਤਾ ਹੈ। ਦੋਵਾਂ ਆਗੂਆਂ ਦੀ ਇਹ ਮੁਲਾਕਾਤ ਸਿਸਵਾਂ ਫਾਰਮ ਹਾਊਸ ਵਿੱਚ ਹੋਈ ਹੈ। ਮੁਲਾਕਾਤ ਤੋਂ ਬਾਅਦ ਵਿਧਾਨ ਸਭਾ ਚੋਣਾਂ ਲਈ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਜਲਦ ਫਾਰਮੂਲਾ ਸਾਹਮਣੇ ਆਉਣ ਦੇ ਕਿਆਸ ਲਗਾਏ ਜਾ ਰਹੇ ਹਨ।

ਹਾਲਾਂਕਿ ਪੰਜਾਬ ਭਾਜਪਾ ਨੇ ਪਹਿਲਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਉੱਥੇ ਹੀ ਬੀਤੇ ਦਿਨ ਆਪਣੀ ਪਾਰਟੀ ਦੇ ਦਫਤਰ ਦਾ ਉਦਘਾਟਨ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਅਤੇ ਢੀਂਡਸਾ ਦੇ ਨਾਲ ਮਿਲ ਕੇ ਚੋਣਾਂ ਲੜਨ ਆ ਐਲਾਨ ਕੀਤਾ ਸੀ। ਅਜਿਹੇ ‘ਚ ਕੇਂਦਰੀ ਮੰਤਰੀ ਦਾ ਕੈਪਟਨ ਨੂੰ ਮਿਲਣ ਪਹੁੰਚਣਾ ਵੀ ਸੀਟਾਂ ਦੀ ਵੰਡ ਵੱਲ ਇਸ਼ਾਰਾ ਕਰ ਰਿਹਾ ਹੈ।

Leave a Reply

Your email address will not be published. Required fields are marked *