ਵੀਰਵਾਰ ਨੂੰ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਅਤੇ ਐਕਟਰ ਵਿੱਕੀ ਕੌਸ਼ਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਸਿਕਸ ਸੈਂਸ ਫੋਰਟ ਬਰਵਾੜਾ ਵਿੱਚ ਬਹੁਤ ਹੀ ਸ਼ਾਹੀ ਅੰਦਾਜ਼ ਵਿੱਚ ਹੋਇਆ ਹੈ। ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਸੁਰਖੀਆਂ ‘ਚ ਸਨ।
ਤੁਹਾਨੂੰ ਦੱਸ ਦੇਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਦੇ ਇਸ ਵਿਆਹ ਸਮਾਰੋਹ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਅਤੇ ਇਸ ਲਈ ਸੁਰੱਖਿਆ ਦੇ ਵੀ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਕੈਟਰੀਨਾ ਕੈਫ-ਵਿੱਕੀ ਕੌਸ਼ਲ ਦੇ ਵਿਆਹ ‘ਚ ਆਉਣ ਵਾਲੇ ਮਹਿਮਾਨਾਂ ਲਈ ਵੀ ਸਰਪ੍ਰਾਈਜ਼ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਇਵੈਂਟ ਕੰਪਨੀ ਵੱਲੋਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਅਤੇ ਮੋਬਾਈਲ ਫ਼ੋਨ ਤੋਂ ਕਿਸੇ ਵੀ ਤਰ੍ਹਾਂ ਦੀ ਫ਼ੋਟੋਗ੍ਰਾਫ਼ੀ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਤਰੀਕੇ ਨਾਲ ਜਨਤਕ ਨਾ ਕਰਨ ਲਈ ਜਾਰੀ ਕੀਤਾ ਗਿਆ ਸੀ।