ਸ਼ੁੱਕਰਵਾਰ ਨੂੰ ਕਮਿਊਨਿਟੀ ਵਿੱਚ ਕੋਵਿਡ -19 ਦੇ 95 ਨਵੇਂ ਮਾਮਲੇ ਸਾਹਮਣੇ ਆਏ ਹਨ, ਨਿਊਜ਼ੀਲੈਂਡ ਸਿਹਤ ਮੰਤਰਾਲੇ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਨਵੇਂ ਕੇਸ ਆਕਲੈਂਡ (75), ਵਾਈਕਾਟੋ (11), ਬੇ ਆਫ ਪਲੇਨਟੀ (5), ਲੇਕਸ (1), ਨੈਲਸਨ-ਤਸਮਾਨ (1) ਅਤੇ ਕੈਂਟਰਬਰੀ (2) ਵਿੱਚ ਦਰਜ ਕੀਤੇ ਗਏ ਹਨ। ਤਰਨਾਕੀ ‘ਚ ਵੈਤਾਰਾ ‘ਚ ਵੀ ਇੱਕ ਮਾਮਲਾ ਸਾਹਮਣੇ ਆਇਆ ਹੈ। ਜਦਕਿ ਹਸਪਤਾਲ ਵਿੱਚ ਵਾਇਰਸ ਕਾਰਨ ਦੋ ਮੌਤਾਂ ਵੀ ਹੋਈਆਂ ਹਨ। ਇਸ ਦੇ ਨਾਲ ਹੀ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 46 ਹੋ ਗਈ ਹੈ।
ਇਸ ਤੋਂ ਇਲਾਵਾ 56 ਲੋਕ ਵਾਇਰਸ ਕਾਰਨ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚ ਚਾਰ ਤੀਬਰ ਦੇਖਭਾਲ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਹਨ। ਵੀਰਵਾਰ ਤੋਂ ਹਸਪਤਾਲਾਂ ਅਤੇ ਆਈਸੀਯੂ ਵਿੱਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਘੱਟ ਗਈ ਹੈ। ਵੀਰਵਾਰ ਨੂੰ, ਨਿਊਜ਼ੀਲੈਂਡ ਵਿੱਚ 103 ਕਮਿਊਨਿਟੀ ਮਾਮਲਿਆਂ ਦੀ ਘੋਸ਼ਣਾ ਕੀਤੀ ਗਈ ਸੀ।