ਸ਼ਨੀਵਾਰ ਨੂੰ ਕਮਿਊਨਿਟੀ ਵਿੱਚ 63 ਨਵੇਂ ਕੋਵਿਡ -19 ਮਾਮਲੇ ਸਾਹਮਣੇ ਆਏ ਹਨ, ਸਿਹਤ ਮੰਤਰਾਲੇ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਮਾਮਲਿਆਂ ਵਿੱਚੋਂ, 53 ਆਕਲੈਂਡ ਵਿੱਚ, ਤਿੰਨ ਵਾਈਕਾਟੋ ਵਿੱਚ, ਇੱਕ ਬੇ ਆਫ਼ ਪਲੈਂਟੀ ਵਿੱਚ, ਦੋ ਨੌਰਥਲੈਂਡ ਵਿੱਚ, ਅਤੇ ਦੋ ਕੈਂਟਰਬਰੀ ਵਿੱਚ ਦਰਜ ਕੀਤੇ ਗਏ ਹਨ। ਇਸ ਸਮੇਂ ਵਾਇਰਸ ਨਾਲ ਪੀੜਤ 60 ਲੋਕ ਹਸਪਤਾਲ ਵਿੱਚ ਦਾਖਲ ਹਨ, ਜਿਨ੍ਹਾਂ ਵਿੱਚ ਤਿੰਨ ਤੀਬਰ ਦੇਖਭਾਲ ਜਾਂ ਇੱਕ ਉੱਚ ਨਿਰਭਰਤਾ ਯੂਨਿਟ ਅਧੀਨ ਹਨ।
ਇਹ ਪਹਿਲੀ ਵਾਰ ਹੈ ਜਦੋਂ ਨਿਊਜ਼ੀਲੈਂਡ ਵਿੱਚ 52 ਦਿਨਾਂ ਵਿੱਚ 70 ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ, ਜੋ 20 ਅਕਤੂਬਰ ਨੂੰ ਦਰਜ ਕੀਤੇ ਗਏ ਸੀ। ਮੰਤਰਾਲੇ ਨੇ ਕਿਹਾ ਕਿ ਮੌਜੂਦਾ ਭਾਈਚਾਰਕ ਪ੍ਰਕੋਪ ਵਿੱਚ ਹੁਣ 9613 ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਮਾਮਲਿਆਂ ਦੀ ਕੁੱਲ ਗਿਣਤੀ 12,411 ਹੋ ਗਈ ਹੈ।