ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਇੱਕ ਵਾਰ ਫਿਰ ਸਿਆਸਤ ‘ਚ ਐਂਟਰੀ ਹੋ ਚੁੱਕੀ ਹੈ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਆਪਣੀ ਨਵੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਚੜੂਨੀ ਨੇ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਹਨ ਪਰ ਅੱਜ ਬਦਲਾਅ ਦੀ ਲੋੜ ਹੈ।
ਰਸ਼ਪਾਲ ਸਿੰਘ ਜੌੜਾਮਾਜਰਾ ਨੂੰ ਸੰਯੁਕਤ ਸੰਘਰਸ਼ ਪਾਰਟੀ ਨਵੀਂ ਪਾਰਟੀ ਦਾ ਪੰਜਾਬ ਪ੍ਰਧਾਨ ਬਣਾਇਆ ਗਿਆ ਹੈ। ਜੋ ਪੱਤਰਕਾਰ ਸਮਾਜ ਤੋਂ ਹਨ। ਚੜੂਨੀ ਨੇ ਕਿਹਾ ਕਿ ਸਾਡੀ ਪਾਰਟੀ ਜਾਤੀ ਅਤੇ ਧਰਮ ਨਿਰਪੱਖ ਰਹੇਗੀ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਚੋਣ ਲੜਨ ਦੇ ਉਨ੍ਹਾਂ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ। ਪਰ ਚੜੂਨੀ ਆਪਣੇ ਫੈਸਲੇ ‘ਤੇ ਅੜੇ ਹੋਏ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਚੜੂਨੀ ਪਹਿਲੀ ਵਾਰ ਚੋਣ ਮੈਦਾਨ ‘ਚ ਨਹੀਂ ਉੱਤਰ ਰਹੇ ਉਹ ਇਸ ਤੋਂ ਪਹਿਲਾ ਖੁਦ ਵੀ ਚੋਣਾਂ ਲੜ ਚੁੱਕੇ ਹਨ, ਹਾਲਾਂਕਿ ਉਨ੍ਹਾਂ ਨੂੰ ਉਸ ਸਮੇਂ ਸਫਲਤਾ ਨਹੀਂ ਮਿਲੀ ਸੀ।