[gtranslate]

CM ਚੰਨੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਜਾਂਚ ਦੇ ਦਿੱਤੇ ਹੁਕਮ, ਕੇਜਰੀਵਾਲ ਨੇ ਵੱਡੀ ਸਾਜ਼ਿਸ਼ ਦਾ ਜਤਾਇਆ ਖਦਸ਼ਾ

cm channi orders probe into incident

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੌਰਾਨ ਵਾਪਰੀ ਮੰਦਭਾਗੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਜਾਂਚ ਦੇ ਹੁਕਮ ਦਿੱਤੇ ਹਨ। CMO ਦੇ ਟਵਿੱਟਰ ਹੈਂਡਲ ਤੋਂ ਇਸ ਘਟਨਾ ਬਾਰੇ ਟਵੀਟ ਕਰਕੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਤੇ ਘਿਨੌਣੀ ਘਟਨਾ ਦੱਸਿਆ ਹੈ।

ਟਵੀਟ ‘ਚ ਅੱਗੇ ਕਿਹਾ ਗਿਆ ਹੈ ਕਿ ਮੁੱਖ ਮਤਰੀ ਨੇ ਸੂਬੇ ਦੀ ਪੁਲਿਸ ਨੂੰ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਤਾਂ ਜੋ ਇਸ ਘਿਨੌਣੀ ਕਾਰਵਾਈ ਦੇ ਲੁਕਵੇਂ ਮਨਸੂਬੇ ਅਤੇ ਅਸਲ ਸਾਜ਼ਿਸ਼ਕਾਰਾਂ ਦਾ ਪਤਾ ਲਗਾਇਆ ਜਾ ਸਕੇ। ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਗੱਲ ਕਰਕੇ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਹੈ।

ਉੱਥੇ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਨੂੰ ਵਾਪਰੀ ਮੰਦਭਾਗੀ ਘਟਨਾ ‘ਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਜਤਾਇਆ ਹੈ। ਕੇਜਰੀਵਾਲ ਨੇ ਟਵੀਟ ਕਰ ਲਿਖਿਆ ਕਿ, “ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਹੋਈ ਬੇਅਦਬੀ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਹਰ ਕੋਈ ਸਦਮੇ ਵਿੱਚ ਹੈ। ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਪਰਮਾਤਮਾ ਪੰਜਾਬ ਅਤੇ ਪੰਜਾਬੀਆਂ ਦੇ ਸਿਰ ’ਤੇ ਮਿਹਰ ਭਰਿਆ ਹੱਥ ਰੱਖੇ…..ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’।”

 

Leave a Reply

Your email address will not be published. Required fields are marked *