ਸੋਮਵਾਰ ਤੜਕੇ ਸੈਂਟਰਲ ਆਕਲੈਂਡ ਵਿੱਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ, ਉੱਥੇ ਹੀ ਫਾਇਰਿੰਗ ਤੋਂ ਬਾਅਦ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਇੱਕ ਵਾਹਨ ਨੂੰ ਨੁਕਸਾਨ ਪਹੁੰਚਿਆ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ 1.30 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਨੈਲਸਨ ਸਟਰੀਟ ‘ਤੇ ਗੋਲੀ ਚੱਲਣ ਦੀ ਰਿਪੋਰਟ ਮਿਲੀ ਸੀ। ਡਿਟੈਕਟਿਵ ਸੀਨੀਅਰ ਸਾਰਜੈਂਟ Khush Kullar ਨੇ ਦੱਸਿਆ ਕਿ ਜਦੋਂ ਪੁਲਿਸ ਘਟਨਾ ਸਥਾਨ ‘ਤੇ ਪਹੁੰਚੀ ਤਾਂ ਉਨ੍ਹਾਂ ਕੋਲ ਇੱਕ ਵਿਅਕਤੀ ਆਇਆ ਜਿਸ ਦੇ ਹੱਥ ‘ਤੇ ਗੋਲੀ ਲੱਗੀ ਸੀ।
Kullar ਨੇ ਕਿਹਾ ਕਿ ਪੁਲਿਸ ਨੂੰ ਖੇਤਰ ਦੇ ਆਲੇ ਦੁਆਲੇ ਇੱਕ ਕਾਰ ਪਾਰਕ ਵਿੱਚ ਇੱਕ ਵਾਹਨ ਵੀ ਮਿਲਿਆ ਜੋ ਗੋਲੀਆਂ ਨਾਲ ਨੁਕਸਾਨਿਆ ਗਿਆ ਸੀ। ਜ਼ਖਮੀ ਵਿਅਕਤੀ ਨੂੰ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ। ਪੁਲਿਸ ਵਿਅਕਤੀ ਨਾਲ ਗੱਲ ਕਰ ਰਹੀ ਹੈ ਅਤੇ ਸੋਮਵਾਰ ਨੂੰ ਵਾਪਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।