[gtranslate]

Breaking : ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਇਆ ਜ਼ਬਰਦਸਤ ਧਮਾਕਾ, 2 ਲੋਕਾਂ ਦੀ ਮੌਤ, ਕਈ ਜ਼ਖ਼ਮੀ

blast in ludhiana court complex

ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਵੀਰਵਾਰ ਨੂੰ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ ਦੀ ਜਾਂਚ ਜਾਰੀ ਹੈ। ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਇਸ ਘਟਨਾ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ, ਹਾਲਾਂਕਿ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਧਮਾਕੇ ਕਾਰਨ ਇਮਾਰਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ।

ਧਮਾਕੇ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਪੁਲਿਸ, ਬੰਬ ਦਸਤਾ ਅਤੇ ਅਪ੍ਰੇਸ਼ਨ ਸੈਲ ਮੌਕੇ ‘ਤੇ ਪੁੱਜੇ ਹੋਏ ਹਨ। ਧਮਾਕਾ ਲਗਭਗ 12:20 ਮਿੰਟ ‘ਤੇ ਕੋਰਟ ਨੰਬਰ 14 ਤੇ 13 ਦੇ ਨੇੜੇ ਜਨਤਕ ਬਾਥਰੂਮ ‘ਚ ਧਮਾਕਾ ਹੋਇਆ ਹੈ। ਬਾਥਰੂਮ ਦੀ ਦੀਵਾਰਾਂ ਮਲਬੇ ‘ਚ ਬਦਲ ਗਈਆਂ। ਪ੍ਰਤੱਖਦਰਸ਼ੀਆਂ ਅਨੁਸਾਰ ਧਮਾਕੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ ਹਨ।

Leave a Reply

Your email address will not be published. Required fields are marked *