[gtranslate]

ਚੰਡੀਗੜ੍ਹ : ਨਗਰ ਨਿਗਮ ਚੋਣਾਂ ‘ਚ ਚੱਲਿਆ ‘AAP’ ਦਾ ਝਾੜੂ, ਪਰ ਮੇਅਰ ਨੂੰ ਲੈ ਕੇ ਫ਼ਸਿਆ ਪੇਚ

chandigarh mc election result 2021

ਸੋਮਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ ਦੂਜੇ ਨੰਬਰ ‘ਤੇ ਹੈ। ਕਾਂਗਰਸ 8 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਤੀਜੇ ਸਥਾਨ ’ਤੇ ਰਹੀ। ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਪਹਿਲੀ ਵਾਰ ਹਿੱਸਾ ਲਿਆ ਸੀ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ 24 ਦਸੰਬਰ ਨੂੰ ਵੋਟਾਂ ਪਈਆਂ ਸਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 203 ਉਮੀਦਵਾਰਾਂ ਨੇ ਚੋਣ ਲੜੀ ਹੈ। ਆਮ ਆਦਮੀ ਪਾਰਟੀ ਨੇ 14, ਭਾਜਪਾ ਨੇ 12, ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਸੀਟ ਹਾਸਿਲ ਕੀਤੀ ਹੈ।

ਹਾਲਾਂਕਿ ਕਿਸੇ ਵੀ ਪਾਰਟੀ ਨੂੰ ਸਪਸ਼ਟ ਬੁਹਮਤ ਨਹੀਂ ਮਿਲਿਆ ਹੈ, ਹੁਣ ਮੇਅਰ ਕਿਸ ਪਾਰਟੀ ਦਾ ਬਣੇਗਾ ਇਹ ਵੀ ਆਉਣ ਵਾਲਾ ਸਮਾਂ ਹੀ ਦੱਸੇਗਾ। ਸਿਆਸੀ ਵਿਸ਼ਲੇਸ਼ਕਾਂ ਅਨੁਸਾਰ ਇਸ ਚੋਣ ਦਾ ਅਸਰ ਪੰਜਾਬ ਚੋਣਾਂ ਵਿੱਚ ਵੀ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਚੋਣ ਵੀ ਖਾਸ ਮੰਨੀ ਜਾ ਰਹੀ ਹੈ।

Leave a Reply

Your email address will not be published. Required fields are marked *