ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਕਾਂਗਰਸ ਦੀ ਟਿਕਟ ’ਤੇ ਚੋਣ ਲੜਦੇ ਆਏ ਕਾਂਗਰਸ ਆਗੂ ਸੁਖ਼ਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਵੀਰਵਾਰ ਨੂੰ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਤੱਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਆਪਣੇ ਅਸਤੀਫ਼ੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਉਣ ਵਾਲੇ ਸਮੇਂ ‘ਚ ਆਪਣੀ ਕਿਸੇ ਵੀ ਯੋਜਨਾ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਹਾਲਾਂਕਿ ਕਿ ਇਸ ਦੌਰਾਨ ਉਨ੍ਹਾਂ ਨੇ ਇਹ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਨਹੀਂ ਸੀ।
ਇਸ ਦੇ ਨਾਲ ਹੀ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਖਬਰਾਂ ਦਾ ਬਜ਼ਾਰ ਵੀ ਗਰਮ ਹੋ ਗਿਆ ਹੈ। ਉੱਥੇ ਹੀ ਸਿਆਸੀ ਮਾਹਿਰਾਂ ਵੱਲੋਂ ਕਾਂਗਰਸ ‘ਚ ਸਭ ਕੁੱਝ ਠੀਕ ਨਾ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਕੁੱਝ ਮਹੀਨਿਆਂ ਤੱਕ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਮਜਬੂਤ ਕਰਨ ‘ਚ ਰੁਝੀਆਂ ਹੋਈਆਂ ਹਨ। ਇਸ ਦੇ ਨਾਲ ਹੀ ਸਿਆਸੀ ਜੋੜ ਤੋੜ ਵੀ ਕੀਤੇ ਜਾ ਰਹੇ ਹਨ।