[gtranslate]

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

arvind kejriwal corona positive

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਪ ਨੂੰ ਆਈਸੋਲੇਟ ਕਰਨ ਅਤੇ ਟੈਸਟ ਕਰਵਾਉਣ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ, ‘ਮੇਰੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਹਲਕੇ ਲੱਛਣ ਹਨ। ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਕਰ ਲਿਆ ਹੈ। ਜਿਹੜੇ ਲੋਕ ਪਿਛਲੇ ਕੁੱਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਏਕਾਂਤਵਾਸ ਕਰੋ ਅਤੇ ਆਪਣਾ ਟੈਸਟ ਕਰਵਾਓ।’

ਫਿਲਹਾਲ ਕੇਜਰੀਵਾਲ ਹੋਮ ਆਈਸੋਲੇਸ਼ਨ ‘ਚ ਹਨ। ਤੁਹਾਨੂੰ ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਸੰਕਰਮਣ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ‘ਚ 4099 ਨਵੇਂ ਕੋਰੋਨਾ ਮਰੀਜ਼ ਮਿਲੇ ਹਨ, ਜਦੋਂ ਕਿ ਇਨਫੈਕਸ਼ਨ ਦੀ ਦਰ ਹੁਣ 6.46 ਫੀਸਦੀ ‘ਤੇ ਪਹੁੰਚ ਗਈ ਹੈ।

Leave a Reply

Your email address will not be published. Required fields are marked *