[gtranslate]

ਪੰਜਾਬ ਸਣੇ 5 ਸੂਬਿਆਂ ‘ਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ, ਜਾਣੋ ਕਦੋਂ ਪੈਣਗੀਆਂ ਵੋਟਾਂ

ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ। ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ। 14 ਫਰਵਰੀ ਨੂੰ ਵੋਟਾਂ ਪੈਣਗੀਆਂ। 10 ਮਾਰਚ ਨੂੰ ਗਿਣਤੀ ਹੋਵੇਗੀ।

ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਸ ਦੌਰਾਨ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ, ਦਰਅਸਲ ਅੱਜ ਤੋਂ 15 ਜਨਵਰੀ ਤੱਕ ਚੋਣ ਕਮਿਸ਼ਨ ਨੇ ਪੈਦਲ ਯਾਤਰਾ, ਰੋਡ ਸ਼ੋਅ, ਰੈਲੀ, ਸਾਈਕਲ ਰੈਲੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ‘ਤੇ 15 ਜਨਵਰੀ ਤੋਂ ਬਾਅਦ ਫਿਰ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਕਿਹਾ ਹੈ ਕਿ ਵੋਟਿੰਗ ਦਾ ਸਮਾਂ ਇੱਕ ਘੰਟੇ ਲਈ ਵਧਾ ਦਿੱਤਾ ਗਿਆ ਹੈ। ਅਜਿਹਾ ਕਰੋਨਾ ਕਾਰਨ ਕੀਤਾ ਗਿਆ ਹੈ। ਚੋਣਾਂ ਦੇ ਸਮੇਂ ਦਾ ਐਲਾਨ ਨੋਟੀਫਿਕੇਸ਼ਨ ਜਾਰੀ ਹੋਣ ਸਮੇਂ ਕੀਤਾ ਜਾਵੇਗਾ।

Leave a Reply

Your email address will not be published. Required fields are marked *