ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ। ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ। 14 ਫਰਵਰੀ ਨੂੰ ਵੋਟਾਂ ਪੈਣਗੀਆਂ। 10 ਮਾਰਚ ਨੂੰ ਗਿਣਤੀ ਹੋਵੇਗੀ। ਇਸ ਦੌਰਾਨ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਅਸੀਂ ਚਾਰ ਰਾਜਾਂ ਵਿੱਚ ਸਰਕਾਰ ਬਣਾਵਾਂਗੇ ਅਤੇ ਪ੍ਰਿਅੰਕਾ ਗਾਂਧੀ ਦੀ ਸਖ਼ਤ ਮਿਹਨਤ ਤੋਂ ਬਾਅਦ ਯੂਪੀ ਵਿੱਚ ਕਾਂਗਰਸ ਤੋਂ ਬਿਨਾਂ ਸਰਕਾਰ ਨਹੀਂ ਬਣੇਗੀ। ਸੁਰਜੇਵਾਲਾ ਨੇ ਅੱਗੇ ਕਿਹਾ, ‘ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਸਾਡਾ ਮੁੱਖ ਮੰਤਰੀ ਚਿਹਰਾ ਹਨ, ਸੰਗਠਨ ਦੇ ਮੁਖੀ ਨਵਜੋਤ ਸਿੰਘ ਸਿੱਧੂ ਸਾਡਾ ਚਿਹਰਾ ਹਨ, ਇਹ 1 ਅਤੇ 1 ਮਿਲ ਕੇ 11 ਹਨ। ਸੁਨੀਲ ਜਾਖੜ ਪ੍ਰਚਾਰ ਕਮੇਟੀ ਦੇ ਮੁਖੀ ਵਜੋਂ ਸਾਡਾ ਚਿਹਰਾ ਹੋਣਗੇ। ਤਿੰਨੋਂ ਮਿਲ ਕੇ 111 ਹਨ।
117 ਸੀਟਾਂ ਵਾਲੇ ਪੰਜਾਬ ਵਿੱਚ ਇਸ ਵਾਰ ਸਖ਼ਤ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਇੱਥੇ ਕਾਂਗਰਸ ਸੱਤਾ ਵਿੱਚ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਖੇਮੇ ਵਿੱਚ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਹੈ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਿਸਾਨ ਅੰਦੋਲਨ ਇਸ ਵਾਰ ਚੋਣਾਂ ‘ਤੇ ਕੀ ਅਸਰ ਪਾਉਂਦਾ ਹੈ। ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ। 14 ਫਰਵਰੀ ਨੂੰ ਵੋਟਾਂ ਪੈਣਗੀਆਂ। 10 ਮਾਰਚ ਨੂੰ ਗਿਣਤੀ ਹੋਵੇਗੀ।