ਸ਼ਨੀਵਾਰ ਨੂੰ ਪੰਜਾਬ ਅਤੇ ਯੂਪੀ ਸਣੇ 5 ਰਾਜਾਂ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੇ ਐਲਾਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਾਰਟੀਆਂ ਵੀ ਸਰਗਰਮ ਹੋ ਗਈਆਂ ਹਨ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਇਸ ਵਾਰ ਕਿਸਾਨ ਵੀ ਚੋਣ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਸਰਪ੍ਰਸਤ ਗੁਰਨਾਮ ਸਿੰਘ ਚੜੂਨੀ ਨੇ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
ਚੜੂਨੀ ਨੇ ਕਿਹਾ ਕਿ ਸਾਰੀਆਂ ਸੀਟਾਂ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਸੰਯੁਕਤ ਸੰਘਰਸ਼ ਪਾਰਟੀ ਦੇ ਦਫਤਰ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਜਾਰੀ ਕਰ ਦਿੱਤੀ ਜਾਵੇਗੀ। ਕਿਸਾਨ ਆਗੂ ਨੇ ਕਿਹਾ ਕਿ ਸਾਡੇ ਕੋਲ ਬਹੁਤ ਸਾਰੇ ਉਮੀਦਵਾਰਾਂ ਦੀ ਲਿਸਟ ਆ ਚੁੱਕੀ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਚੰਗੇ ਲੋਕ ਜੋ ਸਮਾਜ ਦਾ ਭਲਾ ਕਰ ਸਕਦੇ ਹਨ, ਉਹ ਪਿੱਛੇ ਨਾ ਰਹਿਣ। ਇਸ ਲਈ ਅਸੀਂ ਸਭ ਨੂੰ ਸ਼ਾਮਿਲ ਹੋਣ ਦਾ ਮੌਕਾ ਦੇਣਾ ਚਾਹੁੰਦੇ ਹਾਂ। ਯੋਗ ਉਮੀਦਵਾਰ ਹਿੱਸਾ ਬਣ ਸਕਦੇ ਹਨ। ਪਹਿਲ ਉਮੀਦਵਾਰ ਹਿੱਸਾ ਬਣਨ ਲਈ ਜਲਦੀ ਸੰਪਰਕ ਕਰਨ।