ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਪੂਰੀ ਤਰਾਂ ਤੇਜ਼ ਹੋ ਗਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਧਾਲੀਵਾਲ ਮੰਗਲਵਾਰ ਨੂੰ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
ਉਹ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਜਸਵਿੰਦਰ ਸਿੰਘ ਦਾ ਭਾਜਪਾ ਵਿੱਚ ਸ਼ਾਮਿਲ ਹੋਣਾ ਕਾਂਗਰਸ ਲਈ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ। ਦੱਸ ਦੇਈਏ ਕਿ 14 ਫਰਵਰੀ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਇੱਕੋ ਪੜਾਅ ‘ਚ ਵੋਟਾਂ ਪੈਣੀਆਂ ਹਨ।