ਪੰਜਾਬ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਵਿਚਕਾਰ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕੋਰੋਨਾ ਹੋ ਗਿਆ ਹੈ।
I have tested positive for #Covid with mild symptoms. Have isolated myself and request all those who came in contact with me to get themselves tested.
— Capt.Amarinder Singh (@capt_amarinder) January 12, 2022
ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਟਵੀਟ ਕਰ ਇਸ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ, “ਮੈਂ ਹਲਕੇ ਲੱਛਣਾਂ ਦੇ ਨਾਲ # ਕੋਵਿਡ ਲਈ ਸਕਾਰਾਤਮਕ ਟੈਸਟ ਕੀਤਾ ਹੈ। ਮੈ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ ਅਤੇ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਟੈਸਟ ਕਰਵਾਉਣ।”