ਪੰਜਾਬ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਿਆਸੀ ਪਾਰਾ ਵੀ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ‘ਚ ਹਲਚਲ ਵੀ ਸ਼ੁਰੂ ਹੁੰਦੀ ਨਜ਼ਰ ਆ ਰਹੀ ਹੈ। ਮਾਨਸਾ ਵਿਧਾਨ ਸਭਾ ਸੀਟ ਦੀ ਟਿਕਟ ਵਿਵਾਦ ਵਿਚਾਲੇ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਸਿੱਧੂ ਮੂਸੇਵਾਲਾ ਨੇ ਟਿਕਟ ਦੀ ਦਾਅਵੇਦਾਰੀ ਨੂੰ ਲੈਕੇ ਮੁਲਾਕਾਤ ਕੀਤੀ ਹੈ। ਦੱਸਣਯੋਗ ਹੈ ਕਿ ਮਾਨਸਾ ਤੋਂ ਕੁੱਝ ਕਾਂਗਰਸੀ ਆਗੂਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਮਿਲਦੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਣਗੇ। ਹੁਣ ਵੇਖਣਾ ਹੋਵੇਗਾ ਕਿ ਇਸ ਮੁਲਾਕਾਤ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਚੋਣ ਲੜਣ ਲਈ ਮਾਨਸਾ ਤੋਂ ਟਿਕਟ ਮਿਲਦੀ ਹੈ ਜਾਂ ਨਹੀਂ।