ਅਗਲੇ ਮਹੀਨੇ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਆਪਣੀ ਪਹਿਲੀ ਸੂਚੀ ਵਿੱਚ 86 ਸੀਟਾਂ ਉਤੇ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ। ਜੇਕਰ ਇਸ ਸੂਚੀ ਦੇ ਵਿੱਚ ਵੱਡੇ ਚੇਹਰਿਆਂ ਦੀ ਗੱਲ ਕੀਤੀ ਜਾਵੇ ਤਾ ਚਮਕੌਰ ਸਾਹਿਬ ਸੀਟ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ।
ਇਸ ਤੋਂ ਇਲਾਵਾ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਕਾਦੀਆਂ , ਵਿਜੇਇੰਦਰ ਸਿੰਗਲਾ ਸੰਗਰੂਰ , ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ ਟਿਕਟ ਦਿੱਤੀ ਗਈ ਹੈ। ਮੋਹਾਲੀ ਤੋਂ ਬਲਬੀਰ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਗਈ ਹੈ। ਹਾਲਾਂਕਿ ਪਹਿਲੀ ਸੂਚੀ ‘ਚ ਸੁਨੀਲ ਜਾਖੜ ਦਾ ਨਾਮ ਸ਼ਾਮਿਲ ਨਹੀਂ ਹੈ।