[gtranslate]

ਚੰਡੀਗੜ੍ਹ ਪੁਲਿਸ ਦੀ ਸ਼ਰਮਨਾਕ ਕਾਰਵਾਈ – ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹਿਰਾਸਤ ‘ਚ ਲਏ 13 ਸਾਲਾ ਬੱਚੇ ਨੇ ਕਿਹਾ -‘ਜੇ ਮੈਂ ਜੇਲ੍ਹ ‘ਚ ਮਰ ਵੀ ਗਿਆ ਤਾਂ ਵੀ ਪਰਵਾਹ ਨਹੀਂ’

A 13 year old boy detained

ਭਾਰਤ ਦੀ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਸੰਘਰਸ਼ ਨੂੰ 8 ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ। ਪਰ ਹੁਣ ਤੱਕ ਮਸਲਾ ਉੱਥੇ ਦਾ ਉੱਥੇ ਹੀ ਖੜ੍ਹਾ ਹੈ। ਜਿੱਥੇ ਅਜੇ ਤੱਕ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ, ਉੱਥੇ ਹੀ ਚੰਡੀਗੜ੍ਹ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇੱਕ ਬਹੁਤ ਹੀ ਸ਼ਰਮਨਾਕ ਤਸਵੀਰ ਸਾਹਮਣੇ ਆਈ ਹੈ। ਦਰਅਸਲ ਚੰਡੀਗੜ੍ਹ ਪੁਲਿਸ ਵੱਲੋਂ ਸ਼ਨੀਵਾਰ ਨੂੰ ਚੱਲ ਰਹੇ ਕਿਸਾਨਾਂ ਦੇ ਵਿਰੋਧ ਦੇ ਸਿਲਸਿਲੇ ਵਿੱਚ ਇੱਕ ਲੜਕਾ ਜਿਸ ਦੀ ਉਮਰ 13 ਸਾਲ ਦੱਸੀ ਜਾਂ ਰਹੀ ਹੈ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿੱਚ 13 ਸਾਲਾ ਬੱਚੇ ਨੂੰ ਪੁਲਿਸ ਦੀ ਬੱਸ ਲਿਜਾ ਰਹੀ ਹੈ ਅਤੇ ਉਹ ਕਹਿ ਰਿਹਾ ਹੈ ਕਿ ਭਾਵੇਂ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਉਸ ਨੂੰ ਇਸ ਦਾ ਕੋਈ ਅਫਸੋਸ ਨਹੀਂ ਹੈ। ਜੇਕਰ ਜੇਲ੍ਹ ਵਿੱਚ ਉਸ ਦੀ ਮੌਤ ਵੀ ਹੋ ਜਾਂਦੀ ਹੈ ਤਾਂ ਉਸ ਦੀ ਲਾਸ਼ ਨੂੰ ਸਿੰਘੂ ਬਾਰਡਰ ਤੋਂ ਕੋਈ ਕਿਸਾਨ ਆਗੂ ਹੀ ਜੇਲ੍ਹ ਵਿੱਚੋਂ ਲੈਣ ਵਾਸਤੇ ਆਵੇ।

ਉੱਥੇ ਹੀ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਇਸ ਨਾਬਾਲਗ ਲੜਕੇ ਦੀ ਵੀਡੀਓ ਸ਼ੇਅਰ ਕਰਦੇ ਹੋਏ ਇਸ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਹੈ। ਚੜੂਨੀ ਨੇ ਇਸ ਕਾਰਵਾਈ ਨੂੰ ਬੇਹੱਦ ਸ਼ਰਮਨਾਕ ਦੱਸਦਿਆਂ ਇਸ 13 ਸਾਲ ਦੇ ਨਾਬਾਲਗ ਲੜਕੇ ਨੂੰ ਸ਼ਾਬਾਸ਼ੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਪੂਰਾ ਦੇਸ਼ ਉਸ ਦੇ ਨਾਲ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਲਿਖਿਆ ਕਿ ਜੇਕਰ ਬੱਚੇ ਨਾਲ ਕੁੱਝ ਵੀ ਗਲਤ ਹੋਇਆ ਤਾਂ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *