ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਆਪਣੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ ਕਰ ਰਹੇ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਤੇ ਨਿਊਜੀਲੈਂਡ ਮਨਿਸਟਰੀ ਆਫ ਫੋਰਨ ਅਫੇਅਰਜ਼ ਅਨੁਸਾਰ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਪੈਨਰੀਥ ਬੀਚ ‘ਤੇ ਇੱਕ 35 ਸਾਲਾ ਨਿਊਜੀਲੈਂਡ ਵਾਸੀ ਜਦੋਂ ਆਪਣੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ ਕਰ ਰਿਹਾ ਸੀ ਤਾਂ ਡੁੱਬਣ ਕਾਰਨ ਵਿਅਕਤੀ ਦੀ ਹੀ ਮੌਤ ਹੋ ਗਈ। ਕਰੀਬ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ 3 ਰੈਸਕਿਊ ਬੋਟ ਅਤੇ 2 ਹੈਲੀਕਾਪਟਰਾਂ ਦੀ ਮਦਦ ਨਾਲ ਮ੍ਰਿਤਕ ਨੂੰ ਲੱਭਿਆ ਗਿਆ ਸੀ।
