ਨਿਊਜ਼ੀਲੈਂਡ ਵਿੱਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿੱਚ ਰੋਜ਼ਾਨਾ ਸਾਹਮਣੇ ਆਉਣ ਵਾਲੇ ਕੇਸਾਂ ਦੀ ਗਿਣਤੀ ਹਰ ਦਿਨ ਲਗਾਤਾਰ ਵੱਧਦੀ ਹੀ ਜਾਂ ਰਹੀ ਹੈ। ਉੱਥੇ ਹੀ ਪ੍ਰਸ਼ਾਸਨ ਵੱਲੋ ਦੇਸ਼ ਵਾਸੀਆਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਹੈ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਦੇ ਲਈ ਕਈ ਤਰਾਂ ਦੀਆ ਪਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪਰ ਕੁੱਝ ਲੋਕਾਂ ਵੱਲੋ ਲਗਾਤਾਰ ਕੋਰੋਨਾ ਨਿਯਮਾਂ ਦੀਆ ਧੱਜੀਆਂ ਉਡਾਈਆਂ ਜਾਂ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬੀਤੀ ਰਾਤ Christchurch ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਕਾਰਨ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦਰਅਸਲ ਕੱਲ੍ਹ ਰਾਤ Christchurch ਵਿੱਚ ਇੱਕ ਵਿਅਕਤੀ ਨੂੰ ਮਾਸਕ ਨਾ ਪਾਉਣ ਅਤੇ ਫੇਰੀ ਰੋਡ Countdown ਵਿੱਚ ਸਟਾਫ ਪ੍ਰਤੀ ਹਮਲਾਵਰ ਢੰਗ ਨਾਲ ਪੇਸ਼ ਆਉਣ ਕਾਰਨ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਉਹ ਘਟਨਾ ਸਥਾਨ ‘ਤੇ ਪਹੁੰਚੇ ਅਤੇ 45 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਵਿਅਕਤੀ ‘ਤੇ ਦੁਰਵਿਵਹਾਰ, ਪੁਲਿਸ ਦਾ ਵਿਰੋਧ ਅਤੇ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ ਅਤੇ ਹੁਣ ਵਿਅਕਤੀ ਨੂੰ ਸ਼ੁੱਕਰਵਾਰ ਨੂੰ Christchurch ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਾ ਪਏਗਾ।