ਨਿਊਜ਼ੀਲੈਂਡ ਦੇ ਕੈਂਟਰਬਰੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਇੱਕ ਟ੍ਰਾਂਸਜੈਂਡਰ ਵਿਅਕਤੀ ਦੇ ਵੱਲੋਂ ਬੱਚੇ ਨੂੰ ਜਨਮ ਦਿੱਤਾ ਗਿਆ ਹੈ। ਟਰਾਂਸ ਮੈਨ ਫਰੈਂਕੀ ਨਾਮ ਦੇ ਟ੍ਰਾਂਸਜੈਂਡਰ ਵਿਅਕਤੀ ਦੇ ਵੱਲੋਂ ਕੁੱਝ ਮਹੀਨੇ ਪਹਿਲਾਂ ਇੱਕ ਬੱਚੇ ਨੂੰ ਜਨਮ ਦਿੱਤਾ ਗਿਆ ਹੈ। ਫਿਲਹਾਲ ਬੱਚਾ ਤੰਦਰੁਸਤ ਤੇ ਰਿਸ਼ਟ-ਪੁਸ਼ਟ ਅਤੇ ਫਰੈਂਕੀ ਅਤੇ ਉਸਦੇ ਪੁਰਸ਼ ਮਿੱਤਰ ਰਾਵਾ ਦੇ ਵੱਲੋਂ ਬੱਚੇ ਦਾ ਪਾਲਣ-ਪੋਸ਼ਣ ਕੀਤਾ ਜਾ ਰਿਹਾ ਹੈ। ਟਰਾਂਸ ਮੈਨ ਫਰੈਂਕੀ ਅਤੇ ਰਾਵਾ ਨੇ ਸਥਾਨਕ ਚੈੱਨਲ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
![A person gave birth to a child](https://www.sadeaalaradio.co.nz/wp-content/uploads/2024/11/WhatsApp-Image-2024-11-02-at-9.40.04-AM-950x534.jpeg)