ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿੱਚ ਕਮਾਈ ਕਰਨ ਲਈ ਜਾਂਦੇ ਹਨ। ਪਰ ਹੁਣ ਬਹੁਤ ਸਾਰੇ ਵਿਦਿਆਰਥੀ ਵੀ ਪੜ੍ਹਾਈ ਦੇ ਨਾਲ ਨਾਲ ਵਿਦੇਸ਼ਾਂ ‘ਚ ਜਾ ਕੇ ਕੰਮ ਕਰਦੇ ਹਨ । ਬਹੁਤ ਸਾਰੇ ਪੰਜਾਬੀਆਂ ਨੇ ਆਪਣੀ ਹਿੰਮਤ ਤੇ ਦਲੇਰੀ ਸਦਕਾ ਵਿਦੇਸ਼ਾਂ ਦੇ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਪਰ ਜਦੋਂ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਨਾਲ ਕੋਈ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਤਾਂ ਸਭ ਦੇ ਮਨ ਦੁਖੀ ਹੋ ਜਾਂਦੇ ਹਨ। ਅਜਿਹੀ ਹੀ ਇੱਕ ਦੁਖਦਾਈ ਘਟਨਾ ਨਿਊਜ਼ੀਲੈਂਡ ‘ਚ ਵਾਪਰੀ ਹੈ।
ਇੱਥੇ ਇੱਕ ਸੜਕੀ ਹਾਦਸੇ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਯੂਪੀ ਦੇ ਬਿਲਾਸਪੁਰ ਨਾਲ ਸਬੰਧਿਤ ਨਿਰਮਲਜੀਤ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਹੋਈ ਹੈ। 26 ਸਾਲਾਂ ਨਿਰਮਲਜੀਤ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਅਤੇ ਪਿਛਲੇ 7 ਸਾਲਾਂ ਤੋਂ ਨਿਊਜੀਲੈਂਡ ਰਹਿ ਰਿਹਾ ਸੀ ਤੇ ਇਸ ਵੇਲੇ ਵਰਕ ਪਰਮਿਟ ‘ਤੇ ਸੀ।