[gtranslate]

ਪੰਜਾਬ ਤੋਂ ਜ਼ਮੀਨ-ਜਾਇਦਾਦ ਵੇਚ ਪਰਿਵਾਰ ਸਣੇ ਕੈਨੇਡਾ ਆਏ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

A young man who came to Canada

ਕੈਨੇਡਾ ਤੋਂ ਇੱਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਸਭ ਦੇ ਦਿਲ ਝਿੰਜੋੜ ਕੇ ਰੱਖ ਦਿੱਤੇ ਹਨ। ਦਰਅਸਲ ਕੈਨੇਡਾ ‘ਚ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਨੌਜਵਾਨ ਮੋਗਾ ਦੇ ਪਿੰਡ ਚੜਿੱਕ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਸੁਖਪ੍ਰੀਤ ਸਿੰਘ ਦੇ ਪਿਤਾ ਜਗਸੀਰ ਸਿੰਘ ਕੈਨੇਡਾ ਦਾ ਆਰਜ਼ੀ ਵੀਜ਼ਾ ਲੈ ਕੇ ਕੁਝ ਮਹੀਨੇ ਪਹਿਲਾਂ ਆਪਣੀ ਪਤਨੀ ਅਤੇ ਪੁੱਤ ਸੁਖਪ੍ਰੀਤ ਸਿੰਘ ਨਾਲ ਕੈਨੇਡਾ ਗਏ ਸੀ। ਜਿੱਥੇ ਬੀਤੇ ਦਿਨ ਸੁਖਪ੍ਰੀਤ ਸਿੰਘ ਨੇ ਟੋਰਾਂਟੋ ਨਾਲ ਲੱਗਦੇ ਇਲਾਕੇ ਵਿੱਚ ਦਰੱਖਤ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ।

ਇੱਕ ਰਿਪੋਰਟ ਅਨੁਸਾਰ ਜਗਸੀਰ ਸਿੰਘ ਨੇ ਪਿੰਡ ਵਿੱਚ ਆਪਣੀ ਜਾਇਦਾਦ ਵੇਚ ਦਿੱਤੀ ਸੀ। ਜਿਸ ਕਾਰਨ ਹੁਣ ਉਨ੍ਹਾਂ ਨੂੰ ਆਰਥਿਕ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਜਿਸ ਕਾਰਨ ਸੁਖਪ੍ਰੀਤ ਦਿਮਾਗੀ ਤੌਰ ‘ਤੇ ਪਰੇਸ਼ਾਨ ਰਹਿਣ ਲੱਗਿਆ, ਜਿਸਦੇ ਚਲਦਿਆਂ ਉਸ ਨੇ ਅਜਿਹਾ ਕਦਮ ਚੁੱਕ ਲਿਆ। ਅਹਿਮ ਗੱਲ ਹੈ ਕਿ ਕੈਨੇਡਾ ‘ਚ ਵੀ ਇਸ ਵੇਲੇ ਕੰਮਕਾਰ ਮਿਲਣਾ ਕੋਈ ਸੌਖਾ ਕੰਮ ਨਹੀਂ ਇਸ ਕਾਰਨ ਜਿਆਦਾਤਰ ਪੰਜਾਬੀ ਨੌਜਵਾਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ।

Leave a Reply

Your email address will not be published. Required fields are marked *