ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਜਾ ਰਹੇ ਸਨ। ਇਸ ਦੌਰਾਨ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਸ਼ੁਰੂ ਹੋ ਗਈ। ਇਸ ਦੌਰਾਨ ਗੋਲੀਆਂ ਵੀ ਚਲਾਈਆਂ ਗਈਆਂ। ਇਸ ਘਟਨਾ ਵਿੱਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ।
ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ ਹੈ। ਜ਼ੀਰਾ ਦੇ ਸਰਕਾਰੀ ਸਕੂਲ ਦੇ ਬਾਹਰ ਸਰਪੰਚ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਕੁਝ ਦੇਰ ਬਾਅਦ ਹੀ ਉੱਥੇ ਪੱਥਰਬਾਜ਼ੀ ਸ਼ੁਰੂ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਘਟਨਾ ਵਾਲੀ ਥਾਂ ‘ਤੇ 20 ਰਾਉਂਡ ਫਾਇਰਿੰਗ ਕੀਤੀ ਗਈ। ਘਟਨਾ ਤੋਂ ਬਾਅਦ ਜੀਰਾ ‘ਚ ਤਣਾਅ ਦਾ ਮਾਹੌਲ ਹੈ। ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਦੌਰਾਨ ਭਗਦੜ ਵੀ ਮਚ ਗਈ ਸੀ। ਮਾਹੌਲ ਵਿਗੜਦਾ ਦੇਖ ਪੁਲਿਸ ਨੂੰ ਗੋਲੀ ਚਲਾਉਣੀ ਪਈ। ਪੁਲਿਸ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ ਹੈ। ਇਸ ਮਗਰੋਂ ਪੁਲਿਸ ਨੇ ਕਿਸੇ ਤਰ੍ਹਾਂ ਮਾਹੌਲ ਨੂੰ ਸ਼ਾਂਤ ਕੀਤਾ।