ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ‘ਚ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਬੀਤੇ ਦਿਨ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ, ਉੱਥੇ ਹੀ ਅੱਜ ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੁੱਧਵਾਰ ਨੂੰ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।
ਓਦੋਂ ਤੋਂ ਹੀ ਸੁਸ਼ੀਲ ਰਿੰਕੂ ਨੂੰ ‘ਆਪ’ ਦਾ ਉਮੀਦਵਾਰ ਬਣਾਉਣ ਬਾਰੇ ਚਰਚਾ ਚੱਲ ਰਹੀ ਸੀ। ਹਾਲਾਂਕਿ ਕੱਲ੍ਹ ਇਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ ਹੈ।