ਜਿਵੇਂ-ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਨੇੜੇ ਆ ਰਹੀਆਂ ਹਨ ਓਦਾਂ-ਓਦਾਂ ਸੂਬੇ ‘ਚ ਸਿਆਸੀ ਹਲਚਲ ਵੀ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਬਾਰ੍ਹਵੀਂ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਚਾਰ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਪਾਰਟੀ ਨੇ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉਤਾਰਿਆ ਹੈ।
ਜਦਕਿ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਦਾਖ਼ਾ ਤੋਂ ਕੇ ਐੱਨ.ਐੱਸ.ਕੰਗ, ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।