[gtranslate]

AAP ਦੇ CM ਫੇਸ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਕਿਹਾ – ‘ਪੰਜਾਬ ਦੀ ਤਰੱਕੀ ਲਈ ਕੀਤੀ ਅਰਦਾਸ’

aap cm face bhagwant mann

ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਸ਼ਨੀਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਭਗਵੰਤ ਮਾਨ ਨੇ ਕੁੱਝ ਸਮਾਂ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ, “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ…. ਸਤਿਗੁਰੂ ਜੀ ਹਮੇਸ਼ਾਂ ਨਿਮਰਤਾ, ਲੋਕਾਂ ਦੀ ਸੇਵਾ ਅਤੇ ਸੱਚ ਦੇ ਰਸਤੇ ‘ਤੇ ਚੱਲਣ ਦਾ ਬੱਲ ਬਖ਼ਸ਼ਣ।”

Likes:
0 0
Views:
229
Article Categories:
India News

Leave a Reply

Your email address will not be published. Required fields are marked *