[gtranslate]

ਐਕਸ਼ਨ ‘ਚ AAP ਸਰਕਾਰ ! ਇੱਕ ਪੈਨਸ਼ਨ ਦੇ ਬਾਅਦ ਹੁਣ ਵਿਧਾਇਕਾਂ ਨੂੰ ਇੱਕ ਹੋਰ ਝਟਕਾ ਦੇਣ ਦੀ ਤਿਆਰੀ

aap government in action

ਪੰਜਾਬ ਵਿੱਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਬੀਤੇ ਦਿਨ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਸੀ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। ਉੱਥੇ ਹੀ ਪੰਜਾਬ ਦੀ ਨਵੀਂ ਸਰਕਾਰ ਵੱਲੋਂ ਇੱਕੋ ਪੈਨਸ਼ਨ ਦੀ ਸਹੂਲਤ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਵਿਧਾਇਕਾਂ ਨੂੰ ਇੱਕ ਹੋਰ ਝਟਕਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚਰਚਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਦਾ ਅਗਲਾ ਨਿਸ਼ਾਨਾ ਮੰਤਰੀਆਂ ਅਤੇ ਵਿਧਾਇਕਾਂ ਦਾ ਸਰਕਾਰ ਵੱਲੋਂ ਭਰਿਆ ਜਾਂਦਾ ਆਮਦਨ ਕਰ ਹੈ।

ਦੱਸ ਦਈਏ ਕਿ ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ ਵਿਚੋਂ ਭਰਿਆ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਵੈ-ਇੱਛਾ ਨਾਲ ਆਮਦਨ ਕਰ ਖੁਦ ਭਰਨ ਦੀ ਬੇਨਤੀ ਕੀਤੀ ਸੀ ਪਰ ਕਿਸੇ ਵੀ ਮੰਤਰੀ ਅਤੇ ਵਿਧਾਇਕ ਨੇ ਇਸ ਬੇਨਤੀ ਨੂੰ ਨਹੀਂ ਮੰਨਿਆ ਸੀ। ਬਿਜਲੀ ਸਬਸਿਡੀ ਛੱਡਣ ਦੀ ਬੇਨਤੀ ਵੀ ਸਿਰਫ਼ ਦੋ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਹੀ ਮੰਨੀ ਸੀ। ਹੁਣ ਚਰਚਾ ਹੈ ਕਿ ਆਪ ਸਰਕਾਰ ਇਸ ਸਬੰਧੀ ਵੀ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਵੇਗਾ। ਦੱਸ ਦਈਏ ਕਿ ਸਰਦੇ-ਪੁੱਜਦੇ ਵਿਧਾਇਕ ਵੀ ਇਸ ਸਹੂਲਤ ਨੂੰ ਛੱਡਣ ਲਈ ਤਿਆਰ ਨਹੀਂ ਹਨ। ਨਵੀਂ ਸਰਕਾਰ ਬਣਨ ਪਿੱਛੋਂ ਵਿਧਾਇਕਾਂ ਨੂੰ ‘ਵਿੱਤੀ ਰਗੜੇ’ ਦਾ ਇਹ ਦੂਜੇ ਫੈਸਲਾ ਹੋਵੇਗਾ।

Leave a Reply

Your email address will not be published. Required fields are marked *