ਪੰਜਾਬ ਦੇ ਭਦੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 5 ਦਿਨਾਂ ਤੋਂ ਡੀਐਮਸੀ ਲੁਧਿਆਣਾ ਵਿੱਚ ਦਾਖਲ ਸਨ। ਚਰਚਾ ਸੀ ਕਿ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾਧੀ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ ਸੀ, ਜਦਕਿ ਵਿਧਾਇਕ ਉਗੋਕੇ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਿਤਾ ਦੇ ਦਿਲ ਦੀ ਧੜਕਣ ਘੱਟ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਦਕਿ ਪਰਿਵਾਰ ਦੇ ਹੋਰ ਮੈਂਬਰਾਂ ਨੇ ਵੀ ਜ਼ਹਿਰੀਲੀ ਚੀਜ਼ ਨਿਗਲਣ ਤੋਂ ਇਨਕਾਰ ਕੀਤਾ ਸੀ।
