ਪੰਜਾਬ ਦੇ ਭਦੌੜ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਆਮ ਆਦਮੀ ਪਾਰਟੀ ਤੋਂ ਵਿਧਾਇਕ ਬਣੇ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਇਸ ਵੇਲੇ ਲੁਧਿਆਣਾ ਦੇ ਇੱਕ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ਼ ਹਨ, ਕੁੱਝ ਮੀਡੀਆਂ ਰਿਪੋਰਟਾਂ ਦੇ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਸਲਫਾਸ ਨਿਗਲ ਲਈ ਹੈ, ਜਿਸ ਕਾਰਨ ਉਨ੍ਹਾਂ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਲਿਆਂਦਾ ਗਿਆ ਹੈ।
ਪਰ ਹੁਣ ਵਿਧਾਇਕ ਉਗੋਕੇ ਨੇ ਕਿਹਾ ਕਿ ਇਹ ਸਮੱਸਿਆ ਉਨ੍ਹਾਂ ਦੇ ਪਿਤਾ ਦੇ ਦਿਲ ਦੀ ਧੜਕਣ ਘੱਟਣ ਕਾਰਨ ਹੋਈ ਹੈ। ਉਨ੍ਹਾਂ ਨੂੰ ਦਿਲ ਦੀ ਤਕਲੀਫ ਕਾਰਨ ਡੀ.ਐਮ.ਸੀ. ‘ਚ ਦਾਖਲ ਕਰਵਾਇਆ ਗਿਆ ਹੈ ਜਦਕਿ ਬਾਕੀ ਪਰਿਵਾਰਕ ਮੈਂਬਰਾਂ ਨੇ ਵੀ ਕੋਈ ਜ਼ਹਿਰੀਲੀ ਚੀਜ਼ ਖਾਣ ਤੋਂ ਇਨਕਾਰ ਕੀਤਾ ਹੈ। ਵਿਧਾਇਕ ਉਗੋਕੇ ਨੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ, “ਸਤਿ ਸ੍ਰੀ ਅਕਾਲ ਸਾਰਿਆਂ ਨੂੰ ਮੇਰੇ ਹਲਕੇ ਤੇ ਪੰਜਾਬ ਦੇ ਸਾਰੇ ਭੈਣਾਂ ਭਰਾਵਾਂ ਤੇ ਸਾਰੇ ਸਾਥੀਆਂ ਨੂੰ ਦੱਸਣਾ ਚਾਹੁੰਦਾ ਹਾਂ ਕੀ ਮੇਰੇ ਪਿਤਾ ਜੀ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਾਰਨ ਉਹਨਾਂ ਨੂੰ ਹਾਰਟ ਸਬੰਧੀ ਸਮੱਸਿਆ ਆਈ ਹੈ ਤੇ DMC, Hero heart’ ਦਾਖਿਲ ਕੀਤਾ ਗਿਆ ਹੈ ।ਉਹਨਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ, ਵਾਹਿਗੁਰੂ ਜੀ ਕਿਰਪਾ ਕਰਨ 🙏 ਤੁਹਾਡੇ ਸਾਰਿਆਂ ਦੀਆਂ ਦੁਆਵਾਂ ਲਈ ਧੰਨਵਾਦ। “