ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਸ਼ੁੱਕਰਵਾਰ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸਾਬਕਾ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਜਦੋਂ ਕਿ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ (ਐਕਸ) ‘ਤੇ ਪੋਸਟ ਕਰਕੇ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹਿੰਦੂ-ਸਿੱਖਾਂ ਦੇ ਸੁਮੇਲ ਦੀ ਪ੍ਰਕਿਰਿਆ ਅਪਣਾਈ ਹੈ। ਇਸ ਦੌਰਾਨ ਭਗਵੰਤ ਮਾਨ ਸਿੱਖ ਚਿਹਰੇ ਵੱਜੋਂ ਮੁੱਖ ਮੰਤਰੀ ਹੋਣਗੇ। ਹਿੰਦੂ ਚਿਹਰਾ ਅਮਨ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਹੈ। ਪਹਿਲਾਂ ਕਾਂਗਰਸ ਇਸ ਫਾਰਮੂਲੇ ‘ਤੇ ਕੰਮ ਕਰਦੀ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰ ਵਿੱਚ ਮੁੱਖ ਮੰਤਰੀ ਸਨ ਤਾਂ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਇਆ ਗਿਆ ਸੀ।
