ਪੰਜਾਬ ਵਿੱਚ ਆਮ ਆਦਮੀ ਪਾਰਟੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪਹਿਲਾਂ ਹੀ ਦੋ ਸੂਚੀਆਂ ਜਾਰੀ ਕਰ ਚੁੱਕੀ ਹੈ। ਪੰਜਾਬ ਵਿੱਚੋਂ ਦੂਜੀ ਸੂਚੀ ਵਿੱਚ ਦੋ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਇਸ ਵਿੱਚ ਹੁਸ਼ਿਆਰਪੁਰ ਤੋਂ ਡਾ: ਰਾਜਕੁਮਾਰ ਅਤੇ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਤੀਜੀ ਸੂਚੀ ਬਾਰੇ ਜਾਣਕਾਰੀ ਦਿੰਦਿਆਂ CM ਮਾਨ ਨੇ ਲਿਖਿਆ ਕਿ, “ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ 16 ਅਪ੍ਰੈਲ ਨੂੰ ਐਲਾਨ ਹੋਵੇਗਾ..ਜ਼ਿੰਦਾਬਾਦ”