ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉੱਥੇ ਹੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਨੂੰ ਉਮੀਦਵਾਰਾਂ ਦੀ ਛੇਵੀਂ ਸੂਚੀ ਵੀ ਜਾਰੀ ਕਰ ਦਿੱਤੀ ਗਈ ਅਤੇ ਜਲਦ ਹੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਉਥੇ ਹੀ ਭਗਵੰਤ ਮਾਨ ਦੇ ਚੋਣ ਹਲਕੇ ਨੂੰ ਲੈ ਕੇ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ ਹੈ ਪਰ ਉਹ ਵੀ ਛੇਤੀ ਹੀ ਹੋ ਸਕਦਾ ਹੈ। ਭਗਵੰਤ ਮਾਨ ਦੇ ਧੂਰੀ ਹਲਕੇ ਤੋਂ ਚੋਣ ਲੜਨ ਦੀ ਸੰਭਾਵਨਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸੀ.ਐੱਮ. ਉਮੀਦਵਾਰ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਨਾਮ ‘ਤੇ ਮੋਹਰ ਲੱਗ ਸਕਦੀ ਹੈ ਤੇ ਜਨਵਰੀ ਦੇ ਪਹਿਲੇ ਹਫਤੇ ਕੇਜਰੀਵਾਲ ਇਸ ਦਾ ਐਲਾਨ ਕਰ ਸਕਦੇ ਹਨ।