ਲੁਧਿਆਣਾ ਦੇ ਪਿੰਡ ਸੀਹਾਂ ਦੋਦ ਤੋਂ ‘ਚ 7 ਸਾਲਾਂ ਮਾਸੂਮ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੁਲਿਸ ਨੇ ਅਗਵਾ ਕਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਜਦਕਿ ਪੁਲਿਸ ਨੇ ਕਥਿਤ ਦੋਸ਼ੀਆਂ ਦਾ ਨਾਭਾ ਦੇ ਇੱਕ ਪਿੰਡ ਵਿੱਚ ਐਨਕਾਊਂਟਰ ਕੀਤਾ ਹੈ ਅਤੇ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਹੈ। ਐਨਕਾਊਂਟਰ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚਾ ਪੂਰੀ ਤਰ੍ਹਾਂ ਸਹੀ ਸਲਾਮਤ ਹੈ।
ਪੁਲਿਸ ਅਤੇ ਅਗਵਾਕਾਰਾਂ ਵਿਚਕਾਰ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਹੈ। ਇਸ ਦੌਰਾਨ 25 ਤੋਂ 30 ਰਾਊਂਡ ਗੋਲੀਆਂ ਚੱਲੀਆਂ ਦੱਸੀਆਂ ਗਈਆਂ ਹਨ, ਜਿਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਕਿਡਨੈਪਰ ਢੇਰ ਹੋ ਗਿਆ ਹੈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਐਨਕਾਊਂਟਰ ਨਾਭਾ ਬਲਾਕ ਦੇ ਪਿੰਡ ਮੰਡੌਰ ਵਿੱਚ ਕੀਤਾ ਗਿਆ। ਪਟਿਆਲਾ ਪੁਲਿਸ ਦੇ 3 ਮੁਲਾਜ਼ਮ ਵੀ ਜ਼ਖਮੀ ਹੋਏ ਹਨ।