ਭਾਰਤੀ ਜਨਤਾ ਪਾਰਟੀ ਨੇ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਹੈ। ਜਾਖੜ ਦੀ ਨਿਯੁਕਤੀ ਹੁੰਦਿਆਂ ਹੀ ਅਬੋਹਰ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਵਿਧਾਇਕ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਪ੍ਰਧਾਨ ਜਾਖੜ ਨੂੰ ਹਰਾਇਆ ਸੀ। ਸਾਬਕਾ ਵਿਧਾਇਕ ਨਾਰੰਗ ਇਸ ਸਮੇਂ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਅਤੇ ਜ਼ਿਲ੍ਹਾ ਮਾਨਸਾ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਉਹ ਇੱਕ ਆਮ ਵਰਕਰ ਵਾਂਗ ਭਾਜਪਾ ਨਾਲ ਜੁੜੇ ਰਹਿਣਗੇ।
ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸੁਨੀਲ ਜਾਖੜ ਨੂੰ ਕਰੀਬ 3500 ਵੋਟਾਂ ਨਾਲ ਹਰਾ ਕੇ ਅਬੋਹਰ ਸੀਟ ਭਾਜਪਾ ਦੇ ਝੋਲੀ ‘ਚ ਪਾ ਦਿੱਤੀ ਸੀ। ਸੁਨੀਲ ਜਾਖੜ ਇਸ ਤੋਂ ਪਹਿਲਾਂ ਤਿੰਨ ਵਾਰ ਅਬੋਹਰ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੇ ਸਾਲ 2022 ਵਿੱਚ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਇੱਥੋਂ ਵਿਧਾਇਕ ਬਣੇ ਸਨ। ਜਦੋਂਕਿ ਭਾਜਪਾ ਤੋਂ ਉਨ੍ਹਾਂ ਦੇ ਸਾਹਮਣੇ ਖੜ੍ਹੇ ਸਾਬਕਾ ਵਿਧਾਇਕ ਨਾਰੰਗ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।