[gtranslate]

ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਈ POCSO ਐਕਟ ਤਹਿਤ ਗ੍ਰਿਫ਼ਤਾਰ ਔਰਤ, ਮੈਡੀਕਲ ਲਈ ਲਿਆਂਦੀ ਸੀ ਹਸਪਤਾਲ, ਸਾਹੋ-ਸਾਹ ਹੋਈ ਲੱਭਦੀ ਰਹਿ ਗਏ ਮੁਲਾਜ਼ਮ

accused woman escaped from custody

ਤੁਸੀ ਫ਼ਿਲਮਾਂ ਦੇ ਵਿੱਚ ਅਕਸਰ ਪੁਲਿਸ ਦੇ ਸਾਹਮਣੇ ਮੁਜ਼ਰਮਾਂ ਨੂੰ ਭੱਜਦੇ ਦੇਖਿਆ ਹੋਵੇਗਾ। ਪਰ ਹੁਣ ਅਸਲ ਦੇ ਵਿੱਚ ਵੀ ਕੁੱਝ ਅਜਿਹਾ ਹੋਇਆ ਹੈ। ਦਰਅਸਲ ਖੰਨਾ ਪੁਲਿਸ ਨੂੰ ਚਕਮਾ ਦੇ ਕੇ ਇੱਕ ਦੋਸ਼ੀ ਔਰਤ ਫਰਾਰ ਹੋ ਗਈ। ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਜਦੋਂ ਪੁਲਿਸ ਟੀਮ ਐਮਰਜੈਂਸੀ ਵਾਰਡ ਵਿੱਚ ਸੀ ਤਾਂ ਦੋਸ਼ੀ ਔਰਤ ਮੇਨ ਗੇਟ ਤੋਂ ਬਾਹਰ ਭੱਜ ਗਈ ਅਤੇ ਦੁਬਾਰਾ ਨਹੀਂ ਮਿਲੀ। ਹਾਲਾਂਕਿ ਪੁਲਿਸ ਟੀਮਾਂ ਕਾਫੀ ਦੇਰ ਤੱਕ ਸ਼ਹਿਰ ‘ਚ ਔਰਤ ਦੀ ਭਾਲ ਕਰਦੀਆਂ ਰਹੀਆਂ। ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।

ਸਦਰ ਥਾਣੇ ਦੀ ਪੁਲਿਸ ਨੇ ਪਿੰਡ ਹੋਲ ਦੀ ਰਹਿਣ ਵਾਲੀ ਮਹਿਲਾ ਅਤੇ ਉਸ ਦੇ ਪਤੀ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਅਗਵਾ ਕਰਨ ਦੇ ਦੋਸ਼ ਹੇਠ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਉੱਥੇ ਇੱਕ ਮਹਿਲਾ ਕਾਂਸਟੇਬਲ ਵੀ ਮੌਜੂਦ ਸੀ।

ਮੈਡੀਕਲ ਦੌਰਾਨ ਪੁਲਿਸ ਨੂੰ ਪਤਾ ਨਹੀਂ ਲੱਗਾ ਕਿ ਦੋਸ਼ੀ ਔਰਤ ਕਦੋਂ ਫਰਾਰ ਹੋ ਗਈ। ਐਸਐਚਓ ਨੇ ਦੱਸਿਆ ਕਿ ਔਰਤ ਦੀ ਭਾਲ ਕੀਤੀ ਜਾ ਰਹੀ ਹੈ। ਕੈਮਰਿਆਂ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਪਤਾ ਲੱਗਾ ਕਿ ਦੋਸ਼ੀ ਔਰਤ ਬੱਸ ਸਟੈਂਡ ਵੱਲ ਜਾ ਰਹੀ ਸੀ। ਇਸ ਤੋਂ ਬਾਅਦ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਔਰਤ ਬੱਸ ‘ਚ ਹੀ ਫਰਾਰ ਹੋ ਗਈ। ਪਰ ਔਰਤ ਕੋਲ ਨਾ ਤਾਂ ਆਧਾਰ ਕਾਰਡ ਸੀ ਅਤੇ ਨਾ ਹੀ ਕੋਈ ਪੈਸਾ। ਉਸ ਲਈ ਬਹੁਤਾ ਦੂਰ ਜਾਣਾ ਸੰਭਵ ਨਹੀਂ ਹੈ। ਪੁਲਿਸ ਨੂੰ ਸ਼ੱਕ ਹੈ ਕਿ ਦੋਸ਼ੀ ਔਰਤ ਯੂਪੀ ਭੱਜ ਸਕਦੀ ਹੈ। ਇਸ ਸਬੰਧੀ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਅਲਰਟ ਕਰ ਦਿੱਤਾ ਹੈ।

Likes:
0 0
Views:
287
Article Categories:
India News

Leave a Reply

Your email address will not be published. Required fields are marked *