ਦਿੱਗਜ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੁੰਬਈ ਵਿੱਚ ਆਖਰੀ ਸਾਹ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਅਰੁਣ ਬਾਲੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਕੁੱਝ ਮਹੀਨੇ ਪਹਿਲਾਂ ਹੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦਰਅਸਲ, ਉਹ ਮਾਇਸਥੇਨੀਆ ਗ੍ਰੇਵਿਸ ਨਾਂ ਦੀ ਦੁਰਲੱਭ ਬੀਮਾਰੀ ਨਾਲ ਜੂਝ ਰਹੇ ਸੀ। ਇਹ ਇੱਕ ਆਟੋਇਮਿਊਨ ਰੋਗ ਹੈ, ਜੋ ਕਿ ਨਸਾਂ ਅਤੇ ਮਾਸਪੇਸ਼ੀਆਂ ਵਿਚਕਾਰ ਸੰਚਾਰ ਅਸਫਲਤਾ ਦੇ ਕਾਰਨ ਹੁੰਦਾ ਹੈ।
ਅਰੁਣ ਬਾਲੀ ਦੀ ਮੌਤ ਨਾਲ ਟੀਵੀ ਅਤੇ ਬਾਲੀਵੁੱਡ ਇੰਡਸਟਰੀ ਦੇ ਲੋਕ ਸਦਮੇ ਵਿੱਚ ਹਨ। ਕਈ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ‘ਤੇ ਸੋਗ ਜਤਾਇਆ ਹੈ। ਨਾਲ ਹੀ ਲੋਕ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕਰ ਰਹੇ ਹਨ।