ਬਾਲੀਵੁੱਡ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਲੰਬੇ ਸਮੇਂ ਤੋਂ ਬਿਮਾਰ ਸਨ। ਜਿਸ ਕਾਰਨ ਉਨ੍ਹਾਂ ਨੂੰ 5 ਨਵੰਬਰ ਨੂੰ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਸ਼ਨੀਵਾਰ ਦੁਪਹਿਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਇਸ ਖਬਰ ਕਾਰਨ ਪੂਰੇ ਬਾਲੀਵੁੱਡ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਕੋਈ ਸੋਸ਼ਲ ਮੀਡੀਆ ਰਾਹੀਂ ਅਦਾਕਾਰ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਬੇਟੀ ਨੇ ਸਾਰਿਆਂ ਲਈ ਇਕ ਭਾਵੁਕ ਸੰਦੇਸ਼ ਵੀ ਦਿੱਤਾ ਹੈ।
ਦਰਅਸਲ ਵਿਕਰਮ ਗੋਖਲੇ ਕੁੱਝ ਸਮੇਂ ਤੋਂ ਹਸਪਤਾਲ ‘ਚ ਭਰਤੀ ਸਨ। ਜਿਸ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਸਨ। ਇਸ ਦੇ ਨਾਲ ਹੀ ਵਿਕਰਮ ਗੋਖਲੇ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਬੇਟੀ ਨੇ ਪ੍ਰਸ਼ੰਸਕਾਂ ਨੂੰ ਇਕ ਖਾਸ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸ਼੍ਰੀ ਵਿਕਰਮ ਗੋਖਲੇ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ। ਅਸੀਂ ਇਸ ਔਖੇ ਸਮੇਂ ਦੌਰਾਨ ਉਨ੍ਹਾਂ ਲਈ ਸ਼ੁਭਕਾਮਨਾਵਾਂ, ਸਮਰਥਨ ਅਤੇ ਪ੍ਰਾਰਥਨਾਵਾਂ ਲਈ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ।