[gtranslate]

ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਦਿਲਜੀਤ ਕੌਰ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

actress diljit kaur passed away

ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਹੀਰੋਇਨ ਦੀ ਮੁੱਖ ਭੂਮਿਕਾ ਨਿਭਾਉਣ ਵਾਲੀ ਅਦਾਕਾਰਾ ਦਲਜੀਤ ਕੌਰ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਫਿਲਮਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਜਦੋਂ ਉਹ ਬਿਮਾਰ ਰਹਿਣ ਲੱਗੇ ਤਾਂ ਉਹ ਲੁਧਿਆਣਾ ਦੇ ਕਸਬਾ ਗੁਰੂਸਰ ਸੁਧਾਰ (ਨੇੜੇ ਹਲਵਾਰਾ) ਵਿਖੇ ਆਪਣੇ ਭਰਾ ਹਰਜਿੰਦਰ ਸਿੰਘ ਖੰਗੂੜਾ ਕੋਲ ਆ ਗਏ ਸੀ।

69 ਸਾਲਾ ਦਲਜੀਤ ਕੌਰ ਨੇ ਲੇਡੀ ਸ਼੍ਰੀ ਰਾਮ ਕਾਲਜ, ਦਿੱਲੀ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਕਲਾ ਦੇ ਖੇਤਰ ਵਿੱਚ ਆਪਣਾ ਹੱਥ ਅਜ਼ਮਾਉਣ ਲਈ ਨੈਸ਼ਨਲ ਸਕੂਲ ਆਫ ਫਿਲਮ ਐਂਡ ਡਰਾਮਾ ਪੁਣੇ ਤੋਂ ਡਿਪਲੋਮਾ ਕੀਤਾ ਸੀ। ਇਸ ਤੋਂ ਬਾਅਦ 1976 ‘ਚ ਉਨ੍ਹਾਂ ਦੀ ਪਹਿਲੀ ਫਿਲਮ ‘ਦਾਜ਼’ ਰਿਲੀਜ਼ ਹੋਈ। ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਦਲਜੀਤ ਕੌਰ ਨੇ ਪੰਜਾਬੀ ਫਿਲਮ ਸਿੰਘ vs ਕੌਰ ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਨਿਭਾਇਆ ਸੀ।

ਉਨ੍ਹਾਂ ਦਾ ਕੋਈ ਬੱਚਾ ਨਹੀਂ ਸੀ। 2001 ਵਿੱਚ, ਉਨ੍ਹਾਂ ਨੇ ਫਿਲਮੀ ਦੁਨੀਆ ਵਿੱਚ ਦੁਬਾਰਾ ਪ੍ਰਵੇਸ਼ ਕੀਤਾ ਅਤੇ ਆਪਣੀ ਉਮਰ ਦੇ ਅਨੁਸਾਰ ਮਾਂ ਅਤੇ ਹੋਰ ਭੂਮਿਕਾਵਾਂ ਵਿੱਚ ਨਜ਼ਰ ਆਏ। ਉਨ੍ਹਾਂ ਨੇ ਪੰਜਾਬੀ ਫਿਲਮ ਸਿੰਘ vs ਕੌਰ ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਨਿਭਾਇਆ ਸੀ। ਦਲਜੀਤ ਕੌਰ, ਇੱਕ ਫਿਲਮ ਅਦਾਕਾਰਾ ਦੇ ਨਾਲ-ਨਾਲ ਕਬੱਡੀ ਅਤੇ ਹਾਕੀ ਦੀ ਰਾਸ਼ਟਰੀ ਖਿਡਾਰਨ ਸੀ ਸਨ, ਉਨ੍ਹਾਂ ਦਾ ਜਨਮ 1953 ਵਿੱਚ ਪੱਛਮੀ ਬੰਗਾਲ ਦੇ ਸਿਲੀਗੁੜੀ ਵਿੱਚ ਹੋਇਆ ਸੀ। ਵੈਸੇ ਦਲਜੀਤ ਕੌਰ ਮੂਲ ਰੂਪ ਵਿੱਚ ਲੁਧਿਆਣਾ ਦੇ ਪਿੰਡ ਐਤੀਆਣਾ ਦੇ ਵਸਨੀਕ ਸਨ ਪਰ ਉਨ੍ਹਾਂ ਦਾ ਆਪਣਾ ਕੋਈ ਬੱਚਾ ਨਹੀਂ ਸੀ ਅਤੇ ਉਹ ਪਿਛਲੇ ਕਰੀਬ 12 ਸਾਲਾਂ ਤੋਂ ਗੁਰੂਸਰ ਸੁਧਾਰ ਵਿਖੇ ਰਹਿ ਰਹੇ ਸੀ।

Leave a Reply

Your email address will not be published. Required fields are marked *