[gtranslate]

ਸਿੱਖਾਂ ‘ਤੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ‘ਚ ਘਿਰੀ ਅਦਾਕਾਰਾ ਕੰਗਣਾ ਰਣੌਤ ਨੇ ਦਿੱਲੀ ਵਿਧਾਨ ਸਭਾ ਕਮੇਟੀ ਸਾਹਮਣੇ ਰੱਖੀ ਇਹ ਮੰਗ

actress kangana ranaut made this

ਸੋਸ਼ਲ ਮੀਡੀਆ ’ਤੇ ਆਪਣੇ ਨਫ਼ਰਤ ਭਰੀਆਂ ਪੋਸਟਾਂ ਦੇ ਮਾਮਲੇ ਵਿੱਚ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕੰਗਨਾ ਰਣੌਤ ਨੇ ਆਪਣੀ ਇੱਕ ਮੰਗ ਰੱਖੀ ਹੈ। ਦਰਅਸਲ, ਕੰਗਣਾ ਰਣੌਤ ਨੇ ਦਿੱਲੀ ਕਮੇਟੀ ਤੋਂ ਪੇਸ਼ ਹੋਣ ਲਈ ਕੁੱਝ ਹੋਰ ਸਮਾਂ ਮੰਗਿਆ ਗਿਆ ਹੈ। ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਇਸ ਬਾਰੇ ਜਾਣਕਾਰੀ ਦਿੱਤੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਦੀ ਪੇਸ਼ੀ ਦੀ ਨਵੀਂ ਤਾਰੀਖ਼ ਬਾਅਦ ’ਚ ਤੈਅ ਕੀਤੀ ਜਾਵੇਗੀ।

ਇੰਸਟਾਗ੍ਰਾਮ ’ਤੇ ਨਫ਼ਰਤ ਭਰੇ ਪੋਸਟ ਨਾਲ ਸਬੰਧਿਤ ਸ਼ਿਕਾਇਤਾਂ ਤੋਂ ਬਾਅਦ ਕਮੇਟੀ ਨੇ ਕੰਗਨਾ ਨੂੰ ਨੋਟਿਸ ਜਾਰੀ ਕਰ ਕੇ 6 ਦਸੰਬਰ ਨੂੰ ਪੇਸ਼ ਹੋਣ ਨੂੰ ਕਿਹਾ ਸੀ। ਉਨ੍ਹਾਂ ਦੱਸਿਆ ਕਿ ਕੰਗਨਾ ਰਣੌਤ ਦੇ ਵਕੀਲ ਨੇ ਇੱਕ ਪੱਤਰ ਲਿਖ ਕੇ ਸੂਚਿਤ ਕੀਤਾ ਹੈ ਕਿ ਕੰਗਣਾ ਅੱਜ ਕਿਸੇ ਨਿੱਜੀ ਤੇ ਪੇਸ਼ੇਵਰ ਕਾਰਨਾਂ ਕਰਕੇ ਨਹੀਂ ਆ ਸਕਦੀ । ਕੰਗਣਾ ਨੇ ਕੁੱਝ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਅੱਜ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਕੰਗਣਾ ਦੀ ਬੇਨਤੀ ‘ਤੇ ਕਮੇਟੀ ਆਪਣਾ ਫ਼ੈਸਲਾ ਲੈ ਕੇ ਉਸ ਨੂੰ ਸੂਚਿਤ ਕਰੇਗੀ।

Leave a Reply

Your email address will not be published. Required fields are marked *