ਭਾਰਤ ਦੇ ਪ੍ਰਮੁੱਖ ਕਾਰੋਬਾਰੀ ਅਤੇ ਅਡਾਨੀ ਗਰੁੱਪ ਦੇ ਮਾਲਕ ਗੌਤਮ ਅਡਾਨੀ ‘ਤੇ ਅਮਰੀਕਾ ‘ਚ ਗੰਭੀਰ ਦੋਸ਼ ਲੱਗੇ ਹਨ। ਨਿਊਜ਼ ਏਜੰਸੀ ਰਾਇਟਰਜ਼ ਅਤੇ ਬਲੂਮਬਰਗ ਦੀਆਂ ਰਿਪੋਰਟਾਂ ਅਨੁਸਾਰ ਗੌਤਮ ਅਡਾਨੀ ਸਮੇਤ ਸਮੂਹ ਦੇ 7 ਲੋਕਾਂ ‘ਤੇ ਗ੍ਰੀਨ ਐਨਰਜੀ ਦੇ ਠੇਕੇ ਹਾਸਿਲ ਕਰਨ ਲਈ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ 25 ਕਰੋੜ ਡਾਲਰ ਤੋਂ ਵੱਧ ਦੀ ਰਿਸ਼ਵਤ ਦੇਣ ਦਾ ਦੋਸ਼ ਹੈ। ਇਹ ਦੋਸ਼ ਅਮਰੀਕੀ ਵਕੀਲਾਂ ਨੇ ਲਾਏ ਹਨ। ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਗੌਤਮ ਅਡਾਨੀ ਦੇ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਹੈ, ਇਸ ਖਬਰ ਦੇ ਆਉਣ ਤੋਂ ਬਾਅਦ ਅਡਾਨੀ ਗਰੁੱਪ ਦੇ ਸਾਰੇ ਸ਼ੇਅਰ ਕਰੈਸ਼ ਹੋ ਗਏ ਹਨ।
ਹੁਣ ਅਡਾਨੀ ਗਰੁੱਪ ‘ਤੇ ਲੱਗੇ ਗੰਭੀਰ ਦੋਸ਼ਾਂ ਨੂੰ ਲੈ ਕੇ ਜਵਾਬ ਸਾਹਮਣੇ ਆਇਆ ਹੈ। ਗੌਤਮ ਅਡਾਨੀ ਦੀ ਕੰਪਨੀ ਅਡਾਨੀ ਗਰੁੱਪ ਦੇ ਬੁਲਾਰੇ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਅਮਰੀਕੀ ਅਧਿਕਾਰੀਆਂ ਵੱਲੋਂ ਲਗਾਏ ਗਏ ਰਿਸ਼ਵਤਖੋਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਦੋਸ਼ ਬੇਬੁਨਿਆਦ ਹਨ। ਅਡਾਨੀ ਗਰੁੱਪ ਦੇ ਬੁਲਾਰੇ ਨੇ ਕਿਹਾ ਕਿ ਸਮੂਹ ਸਾਰੇ ਕਾਨੂੰਨਾਂ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਿਹਾ ਹੈ। ਅਡਾਨੀ ਗਰੁੱਪ ਨੇ ਸ਼ੇਅਰਧਾਰਕਾਂ ਨੂੰ ਭਰੋਸਾ ਦਵਾਇਆ ਕਿ ਅਮਰੀਕੀ ਏਜੰਸੀਆਂ ਵੱਲੋਂ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਗਰੁੱਪ ਵੱਲੋਂ ਹਰ ਸੰਭਵ ਕਾਨੂੰਨੀ ਉਪਰਾਲੇ ਕੀਤੇ ਜਾ ਰਹੇ ਹਨ। ਸ਼ੇਅਰਧਾਰਕਾਂ ਨੂੰ ਭਰੋਸਾ ਦਿੰਦੇ ਹੋਏ ਉਨ੍ਹਾਂ ਲਿਖਿਆ ਕਿ ਅਡਾਨੀ ਗਰੁੱਪ ਨੇ ਹਮੇਸ਼ਾ ਪਾਰਦਰਸ਼ਤਾ ਅਤੇ ਰੈਗੂਲੇਟਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਕਰੇਗਾ। ਸਮੂਹ ਆਪਣੇ ਸ਼ੇਅਰਧਾਰਕਾਂ, ਭਾਈਵਾਲਾਂ ਅਤੇ ਕਰਮਚਾਰੀਆਂ ਨੂੰ ਭਰੋਸਾ ਦਿਵਾਉਂਦਾ ਹੈ ਕਿ ਅਸੀਂ ਇੱਕ ਕਾਨੂੰਨ ਦੀ ਪਾਲਣਾ ਕਰਨ ਵਾਲੀ ਸੰਸਥਾ ਹਾਂ।
ਅਡਾਨੀ ਸਮੂਹ ਨੇ ਕਿਹਾ ਕਿ ਅਮਰੀਕੀ ਨਿਆਂ ਵਿਭਾਗ ਨੇ ਖੁਦ ਕਿਹਾ ਹੈ ਕਿ ਇਸਤਗਾਸਾ ਪੱਖ ਵੱਲੋਂ ਲਗਾਏ ਗਏ ਇਲਜ਼ਾਮ ਫਿਲਹਾਲ ਇਲਜ਼ਾਮ ਹਨ ਅਤੇ ਦੋਸ਼ ਸਾਬਿਤ ਹੋਣ ਤੱਕ ਹਰ ਕੋਈ ਨਿਰਦੋਸ਼ ਹੈ। ਅਡਾਨੀ ਸਮੂਹ ਦੇ ਬੁਲਾਰੇ ਨੇ ਕਿਹਾ ਕਿ ਅਮਰੀਕੀ ਨਿਆਂ ਵਿਭਾਗ ਅਤੇ ਅਮਰੀਕੀ ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਵੱਲੋਂ ਅਡਾਨੀ ਗ੍ਰੀਨ ਦੇ ਡਾਇਰੈਕਟਰਾਂ ਵਿਰੁੱਧ ਲਾਏ ਗਏ ਦੋਸ਼ ਬੇਬੁਨਿਆਦ ਹਨ। ਸਮੂਹ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਾ ਹੈ। ਅਡਾਨੀ ਦੇ ਬੁਲਾਰੇ ਨੇ ਕਿਹਾ ਕਿ ਗਰੁੱਪ ਵੱਲੋਂ ਹਰ ਸੰਭਵ ਕਾਨੂੰਨੀ ਮਦਦ ਲਈ ਜਾ ਰਹੀ ਹੈ।