ਅਫਗਾਨਿਸਤਾਨ ਨੇ ਟੀ-20 ਵਿਸ਼ਵ ਕੱਪ 2024 ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਕੇ ਇਤਿਹਾਸ ਰਚ ਦਿੱਤਾ ਹੈ। ਅਫਗਾਨਿਸਤਾਨ ਡਕਾਰਥ-ਲੁਈਸ ਨਿਯਮ ਦੇ ਤਹਿਤ ਬੰਗਲਾਦੇਸ਼ ਨੂੰ 08 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਪਹੁੰਚਣ ਵਾਲੀ ਚੌਥੀ ਟੀਮ ਬਣ ਗਈ ਹੈ। ਅਫਗਾਨਿਸਤਾਨ ਦੀ ਜਿੱਤ ਨਾਲ ਆਸਟ੍ਰੇਲੀਆ ਦਾ ਸੈਮੀਫਾਈਨਲ ‘ਚ ਪਹੁੰਚਣ ਦਾ ਸੁਪਨਾ ਵੀ ਚਕਨਾਚੂਰ ਹੋ ਗਿਆ। ਅਫਗਾਨਿਸਤਾਨ ਨੇ ਪਹਿਲੀ ਵਾਰ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾਈ ਹੈ।
ਅਫਗਾਨਿਸਤਾਨ ਟੂਰਨਾਮੈਂਟ ‘ਚ ਕਾਫੀ ਚੰਗੀ ਫਾਰਮ ‘ਚ ਨਜ਼ਰ ਆਇਆ। ਅਫਗਾਨਿਸਤਾਨ ਨੇ ਇਸ ਵਿਸ਼ਵ ਕੱਪ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਯੂਗਾਂਡਾ ਖਿਲਾਫ ਜਿੱਤ ਦਰਜ ਕਰਕੇ ਕੀਤੀ। ਫਿਰ ਟੀਮ ਨੇ ਨਿਊਜ਼ੀਲੈਂਡ ਨੂੰ ਹਰਾਇਆ। ਇਸੇ ਤਰ੍ਹਾਂ ਅਫਗਾਨ ਟੀਮ ਦੀ ਜਿੱਤ ਦਾ ਸਿਲਸਿਲਾ ਜਾਰੀ ਰਿਹਾ ਅਤੇ ਹੁਣ ਉਸ ਨੇ ਸੈਮੀਫਾਈਨਲ ‘ਚ ਜਗ੍ਹਾ ਪੱਕੀ ਕਰ ਲਈ ਹੈ। ਹੁਣ ਅਫਗਾਨਿਸਤਾਨ ਦੀ ਟੀਮ 27 ਜੂਨ ਨੂੰ ਸੈਮੀਫਾਈਨਲ ‘ਚ ਦੱਖਣੀ ਅਫਰੀਕਾ ਨਾਲ ਭਿੜੇਗੀ।