[gtranslate]

AGTF ਦੇ ਅੜਿੱਕੇ ਚੜ੍ਹਿਆਂ 7 ਕਤਲ ਕੇਸਾਂ ‘ਚ ਲੋੜੀਂਦਾ ਸ਼ੂਟਰ ਨੀਰਜ ਚਸਕਾ, ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਜੇ….

agtf arrested neeraj chaska

ਦੇਸ਼ ਦੇ ਕਈ ਰਾਜਾਂ ਵਿੱਚ ਵਾਂਟੇਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਏਜੀਟੀਐਫ ਨੇ ਗ੍ਰਿਫਤਾਰ ਕਰ ਲਿਆ ਹੈ। ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। AGTF ਟੀਮ ਹੁਣ ਸ਼ੂਟਰ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸਦੇ ਨੈੱਟਵਰਕ ਨਾਲ ਜੁੜੇ ਹੋਰ ਸ਼ੂਟਰਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਨੀਰਜ ਚਸਕਾ ‘ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ।

ਪਰ ਇਸ ਦੌਰਾਨ ਬੰਬੀਹਾ ਗਰੁੱਪ ਨੇ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਦੀ ਗ੍ਰਿਫਤਾਰੀ ‘ਤੇ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰਕੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ। ਪੰਜਾਬ ਪੁਲਿਸ ਵਿਭਾਗ ਨੇ ਨੀਰਜ ਚਸਕਾ ਨੂੰ ਗ੍ਰਿਫਤਾਰ ਕਰਨ ਮਗਰੋਂ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਪੋਸਟ ‘ਚ ਕਿਹਾ ਗਿਆ ਹੈ ਕਿ ਜੇ ਚਸਕਾ ਦਾ ਐਨਕਾਊਂਟਰ ਕੀਤਾ ਗਿਆ ਤਾਂ ਇਸ ਦੇ ਗੰਭੀਰ ਨਤੀਜ਼ੇ ਭੁਗਤਣੇ ਪੈਣਗੇ। ਉੱਥੇ ਹੀ ਪੰਜਾਬ ਪੁਲਿਸ ਗੈਂਗਸਟਰਾਂ ਵੱਲੋਂ ਵਰਤੇ ਜਾਂਦੇ ਸੋਸ਼ਲ ਪਲੇਟਫਾਰਮਾਂ ‘ਤੇ ਵੀ ਲਗਾਤਾਰ ਨਜ਼ਰ ਰੱਖ ਰਹੀ ਹੈ।

 

Leave a Reply

Your email address will not be published. Required fields are marked *