ਸ਼ੁੱਕਰਵਾਰ ਨੂੰ ਆਕਲੈਂਡ ਹਵਾਈ ਅੱਡੇ ‘ਤੇ ਇੱਕ ਵੱਡਾ ਹਾਦਸਾ ਹੋਣੋ ਟਲਿਆ ਹੈ। ਏਅਰ ਨਿਊਜ਼ੀਲੈਂਡ ਨੇ ਪੁਸ਼ਟੀ ਕੀਤੀ ਹੈ ਕਿ ਉਸ ਦੇ ਇੱਕ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਤੋਂ ਬਾਅਦ ਜਹਾਜ਼ ਦੇ ਕਪਤਾਨ ਨੇ ਉਸ ਦੀ ਸੁਰੱਖਿਅਤ ਲੈਂਡਿੰਗ ਕਰਵਾਈ ਹੈ। ਬੁਲਾਰੇ ਨੇ ਦੱਸਿਆ ਕਿ ਅੱਜ ਦੁਪਹਿਰ ਬਲੇਨਹਾਈਮ ਤੋਂ ਆਕਲੈਂਡ ਜਾ ਰਹੀ ਫਲਾਈਟ NZ5200 ਦੇ ਕਪਤਾਨ ਨੇ ਆਕਲੈਂਡ ਵਿੱਚ ਪਹੁੰਚਣ ਮਗਰੋਂ ਸੱਜੇ ਹੱਥ ਦੇ ਇੰਜਣ ‘ਤੇ ਅੱਗ ਦੇਖੀ ਸੀ।
ਉਨ੍ਹਾਂ ਨੇ ਕਿਹਾ ਕਿ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੇ ਤੌਰ ‘ਤੇ ਐਮਰਜੈਂਸੀ ਸੇਵਾਵਾਂ ਨੂੰ ਸਾਵਧਾਨੀ ਦੇ ਉਪਾਅ ਵਜੋਂ ਸਟੈਂਡਬਾਏ ‘ਤੇ ਰਹਿਣ ਲਈ ਸੁਚੇਤ ਕੀਤਾ ਗਿਆ ਸੀ। ਰਾਹਤ ਵਾਲੀ ਗੱਲ ਹੈ ਕਿ ਜਹਾਜ਼ ਸੁਰੱਖਿਅਤ ਉਤਰ ਗਿਆ ਸੀ, ਅਤੇ ਸਾਰੇ ਯਾਤਰੀ ਵੀ ਸਹੀ ਸਲਾਮਤ ਉਤਰ ਗਏ ਸਨ। ਬੁਲਾਰੇ ਨੇ ਕਿਹਾ ਕਿ ਸੇਵਾ ‘ਤੇ ਵਾਪਿਸ ਆਉਣ ਤੋਂ ਪਹਿਲਾਂ ਇੰਜੀਨੀਅਰਾਂ ਦੁਆਰਾ ਜਹਾਜ਼ ਦੀ ਜਾਂਚ ਕੀਤੀ ਜਾਵੇਗੀ।