ਰੋਜ਼ੀ ਰੋਟੀ ਖਾਤਿਰ ਵਿਦੇਸ਼ਾ ਜਾ ਵੱਸੇ ਪੰਜਾਬੀਆਂ ਦੀ ਦੂਜੀ ਪੀੜ੍ਹੀ ਹਰ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ। ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ, ਭਾਵੇਂ ਭਾਰਤ ਹੋਵੇ ਜਾ ਭਾਰਤ ਤੋਂ ਬਾਹਰ ਦੀ ਗੱਲ ਹੋਵੇ। ਫਿਰ ਉਹ ਭਾਵੇ ਖੇਡਾਂ ਦਾ ਖੇਤਰ ਹੋਵੇ ਜਾ ਫਿਰ ਰਾਜਨੀਤੀ ਦਾ। ਜੇਕਰ ਦੁਨੀਆ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਕੀਤੀ ਜਾਂਦੀ ਹੈ। ਇਸੇ ਤਰਾਂ ਹੁਣ ਪੰਜਾਬੀਆਂ ਦਾ ਮਾਣ ਵਧਾਉਣ ਵਾਲੀ ਇੱਕ ਨਿਊਜ਼ੀਲੈਂਡ ਤੋਂ ਆਈ ਹੈ। ਜਿੱਥੇ ਪੰਜਾਬੀ ਗੱਬਰੂ ਅਜੀਤਪਾਲ ਬਸਰਾ ਨੂੰ ਆਕਲੈਂਡ ਪੁਲਿਸ ਵਿੱਚ Senior Sergeant ਨਿਯੁਕਤ ਕੀਤਾ ਗਿਆ ਹੈ।
![ajitpal basra senior sergeant in](https://www.sadeaalaradio.co.nz/wp-content/uploads/2022/08/3d08d466-cecb-4185-9736-4948de7585ae-950x498.jpg)